ਕੇਂਦਰ ਵੱਲੋਂ ਵਿਜਯਾ ਕਿਸ਼ੋਰ ਰਹਾਟਕਰ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ
ਨਵੀਂ ਦਿੱਲੀ, 19 ਅਕਤੂਬਰ Vijaya Kishore Rahatkar appointed new NCW chairperson ਕੇਂਦਰ ਸਰਕਾਰ ਨੇ ਅਧਿਕਾਰਤ ਤੌਰ ’ਤੇ ਵਿਜਯਾ ਕਿਸ਼ੋਰ ਰਹਾਟਕਰ ਨੂੰ ਕੌਮੀ ਮਹਿਲਾ ਕਮਿਸ਼ਨ (ਐੱਨਸੀਡਬਲਿਊ) ਦੀ ਚੇਅਰਪਰਸਨ ਵਜੋਂ ਨਾਮਜ਼ਦ ਕੀਤਾ ਹੈ। ਅੱਜ ਜਾਰੀ ਇਕ ਸਰਕਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ...
Advertisement
ਨਵੀਂ ਦਿੱਲੀ, 19 ਅਕਤੂਬਰ
Vijaya Kishore Rahatkar appointed new NCW chairperson ਕੇਂਦਰ ਸਰਕਾਰ ਨੇ ਅਧਿਕਾਰਤ ਤੌਰ ’ਤੇ ਵਿਜਯਾ ਕਿਸ਼ੋਰ ਰਹਾਟਕਰ ਨੂੰ ਕੌਮੀ ਮਹਿਲਾ ਕਮਿਸ਼ਨ (ਐੱਨਸੀਡਬਲਿਊ) ਦੀ ਚੇਅਰਪਰਸਨ ਵਜੋਂ ਨਾਮਜ਼ਦ ਕੀਤਾ ਹੈ। ਅੱਜ ਜਾਰੀ ਇਕ ਸਰਕਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਕੌਮੀ ਮਹਿਲਾ ਕਮਿਸ਼ਨ ਐਕਟ, 1990 ਦੀ ਧਾਰਾ 3 ਤਹਿਤ ਕੀਤੀ ਗਈ ਇਹ ਨਿਯੁਕਤੀ ਤਿੰਨ ਸਾਲ ਜਾਂ ਰਹਾਟਕਰ ਦੇ 65 ਸਾਲ ਦੇ ਹੋਣ (ਦੋਹਾਂ ਵਿੱਚੋਂ ਜੋ ਵੀ ਪਹਿਲਾਂ ਹੋਵੇ) ਤੱਕ ਲਈ ਹੋਵੇਗੀ।
Advertisement
ਰਹਾਟਕਰ ਦਾ ਕਾਰਜਕਾਲ ਤੁਰੰਤ ਪ੍ਰਭਾਵ ਤੋਂ ਸ਼ੁਰੂ ਹੋਵੇਗਾ। ਇਹ ਐਲਾਨ ਭਾਰਤ ਦੇ ਗਜਟ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ। ਰਹਾਟਕਰ ਦੀ ਨਿਯੁਕਤ ਤੋਂ ਇਲਾਵਾ ਸਰਕਾਰ ਨੇ ਕਮਿਸ਼ਨ ਦੇ ਨਵੇਂ ਮੈਂਬਰ ਵੀ ਨਾਮਜ਼ਦ ਕੀਤੇ ਹਨ। ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਇਕ ਨੋਟੀਫਿਕੇਸ਼ਨ ਮੁਤਾਬਕ, ਡਾ. ਅਰਚਨਾ ਮਜੂਮਦਾਰ ਨੂੰ ਅਧਿਕਾਰਤ ਤੌਰ ’ਤੇ ਤਿੰਨ ਸਾਲ ਦੇ ਕਾਰਜਕਾਲ ਲਈ ਐੱਨਸੀਡਬਲਿਊ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। -ਪੀਟੀਆਈ
Advertisement
×