ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ੰਭੂ ਬਾਰਡਰ ’ਤੇ ਕਿਸਾਨ ਰੈਲੀ ਵਿਚ ਪੁੱਜੀ ਵਿਨੇਸ਼ ਫੋਗਾਟ

ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਲਾਗੂ ਕਰੇ: ਵਿਨੇਸ਼; ਕਿਸਾਨਾਂ ਨੂੰ ਕਿਹਾ: ‘ਤੁਹਾਡੀ ਧੀ ਤੁਹਾਡੇ ਨਾਲ ਹੈ’
ਸ਼ੰਭੂ ਬਾਰਡਰ ਵਿਖੇ ਕਿਸਾਨ ਅੰਦੋਲਨ ਵਿਚ ਹਿੱਸਾ ਲੈਂਦੀ ਹੋਈ ਪਹਿਲਵਾਨ ਵਿਨੇਸ਼ ਫੋਗਾਟ।
Advertisement

ਗੁਰਨਾਮ ਸਿੰਘ ਅਕੀਦਾ

ਪਟਿਆਲਾ, 31 ਅਗਸਤ

Advertisement

ਪੈਰਿਸ ਓਲੰਪਿਕਸ ਵਿਚ ਅਯੋਗ ਕਰਾਰ ਦਿੱਤੀ ਗਈ ਭਾਰਤ ਦੀ ਨਾਮੀ ਪਹਿਲਵਾਨ ਵਿਨੇਸ਼ ਫੋਗਾਟ ਸ਼ਨਿੱਚਰਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ 'ਚ ਪਹੁੰਚੀ। ਇੱਥੇ ਕਿਸਾਨ ਆਗੂਆਂ ਨੇ ਮੰਚ 'ਤੇ ਉਨ੍ਹਾਂ ਦਾ ਸਨਮਾਨ ਕੀਤਾ। ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ 'ਤੇ ਇੱਥੇ ਇੱਕ ਰੈਲੀ ਨੁਮਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਵਿਨੇਸ਼ ਫੋਗਾਟ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਵੇਗੀ।

ਰੈਲੀ ਦੌਰਾਨ ਵਿਨੇਸ਼ ਫੋਗਾਟ ਦਾ ਸਨਮਾਨ ਕਰਦੇ ਹੋਏ ਕਿਸਾਨ ਆਗੂ।

ਇਸ ਮੌਕੇ ਵਿਨੇਸ਼ ਫੋਗਾਟ ਨੇ ਕਿਹਾ, ‘‘ਅੱਜ ਕਿਸਾਨਾਂ ਨੂੰ ਬੈਠੇ ਹੋਏ 200 ਦਿਨ ਹੋ ਗਏ ਹਨ ਪਰ ਜੋਸ਼ ਪਹਿਲੇ ਦਿਨ ਵਾਂਗ ਹੀ ਹੈ। ਤੁਹਾਡੀ ਧੀ ਤੁਹਾਡੇ ਨਾਲ ਹੈ। ਮੈਂ ਸਰਕਾਰ ਨੂੰ ਦੱਸਣਾ ਚਾਹੁੰਦੀ ਹਾਂ ਕਿ ਹਰ ਵਾਰ ਦੇਸ਼ ਦੇ ਲੋਕ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ, ਇਹ ਸਿਆਸੀ ਨਹੀਂ ਹੈ। ਇਸ ਨੂੰ ਕਿਸੇ ਧਰਮ ਨਾਲ ਨਹੀਂ ਜੋੜਨਾ ਚਾਹੀਦਾ।’’

ਵਿਨੇਸ਼ ਨੇ ਕਿਹਾ, ‘‘ਮੈਂ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨ ਦੀ ਅਪੀਲ ਕਰਦੀ ਹਾਂ।'' ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਇਸ ਨੂੰ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ।

Advertisement
Show comments