ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਨੀਪੁਰ ਵਿੱਚ ਫਿਰ ਹੋਈ ਹਿੰਸਾ; ਗੋਲੀਬਾਰੀ ’ਚ ਦੋ ਜਣੇ ਹਲਾਕ

ਇੰਫਾਲ, 2 ਜੁਲਾਈ ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਕੀਤੀ ਗੋਲੀਬਾਰੀ ਵਿੱਚ ਘੱਟੋ-ਘੱਟ ਦੋ ‘ਪੇਂਡੂ ਵਾਲੰਟੀਅਰਾਂ’ ਦੀ ਮੌਤ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ਨਿਚਰਵਾਰ ਦੇਰ ਰਾਤ ਖੋਇਜੂਮੰਤਬੀ ਪਿੰਡ...
Advertisement

ਇੰਫਾਲ, 2 ਜੁਲਾਈ

ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਕੀਤੀ ਗੋਲੀਬਾਰੀ ਵਿੱਚ ਘੱਟੋ-ਘੱਟ ਦੋ ‘ਪੇਂਡੂ ਵਾਲੰਟੀਅਰਾਂ’ ਦੀ ਮੌਤ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ਨਿਚਰਵਾਰ ਦੇਰ ਰਾਤ ਖੋਇਜੂਮੰਤਬੀ ਪਿੰਡ ਵਿੱਚ ਵਾਪਰੀ ਜਦੋਂ ‘ਪਿੰਡ ਦੇ ਵਲੰਟੀਅਰ’ ਇੱਕ ਅਸਥਾਈ ਬੰਕਰ ਤੋਂ ਖੇਤਰ ਦੀ ਰਾਖੀ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਖ਼ਬਰ ਮਿਲਣ ਤੱਕ ਭਾਰੀ ਗੋਲੀਬਾਰੀ ਚੱਲ ਰਹੀ ਸੀ। ਅਧਿਕਾਰੀ ਨੇ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਹੈ।  ਦੱਸਣਯੋਗ ਹੈ ਕਿ ਉੱਤਰ-ਪੂਰਬੀ ਰਾਜ ਵਿੱਚ ਮੈਤੇਈ ਅਤੇ ਕੁਕੀ ਭਾਈਚਾਰਿਆਂ ਦਰਮਿਆਨ ਨਸਲੀ ਹਿੰਸਾ ਵਿੱਚ ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। -ਪੀਟੀਆਈ

Advertisement

Advertisement
Tags :
Manipur voilenceਹਲਾਕਹਿੰਸਾਗੋਲੀਬਾਰੀਮਨੀਪੁਰਵਿੱਚ