DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Waqf Amendment Bill: ਰਾਜਸਭਾ ਵਿਚ ਵਕਫ਼ ਸੋਧ ਬਿੱਲ ਦੇ ਪੱਖ ਵਿੱਚ 128 ਅਤੇ ਵਿਰੋਧ ਵਿੱਚ 95 ਵੋਟਾਂ ਪਈਆਂ

ਨਵੀਂ ਦਿੱਲੀ, 3 ਅਪ੍ਰੈਲ Waqf Amendment Bill: ਰਾਜ ਸਭਾ ਨੇ ਵੀਰਵਾਰ ਨੂੰ ਵਕਫ਼ ਸੋਧ ਬਿੱਲ 2025, ਜਿਸ ਵਿੱਚ ਵਕਫ਼ ਬੋਰਡ ਵਿੱਚ ਪਾਰਦਰਸ਼ਤਾ ਵਧਾਉਣ ਸਮੇਤ ਕਈ ਮਹੱਤਵਪੂਰਨ ਵਿਵਸਥਾਵਾਂ ਹਨ, ਨੂੰ 95 ਦੇ ਮੁਕਾਬਲੇ 128 ਵੋਟਾਂ ਨਾਲ ਲੰਬੀ ਚਰਚਾ ਤੋਂ ਬਾਅਦ ਮਨਜ਼ੂਰੀ...
  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ।
Advertisement

ਨਵੀਂ ਦਿੱਲੀ, 3 ਅਪ੍ਰੈਲ

Waqf Amendment Bill: ਰਾਜ ਸਭਾ ਨੇ ਵੀਰਵਾਰ ਨੂੰ ਵਕਫ਼ ਸੋਧ ਬਿੱਲ 2025, ਜਿਸ ਵਿੱਚ ਵਕਫ਼ ਬੋਰਡ ਵਿੱਚ ਪਾਰਦਰਸ਼ਤਾ ਵਧਾਉਣ ਸਮੇਤ ਕਈ ਮਹੱਤਵਪੂਰਨ ਵਿਵਸਥਾਵਾਂ ਹਨ, ਨੂੰ 95 ਦੇ ਮੁਕਾਬਲੇ 128 ਵੋਟਾਂ ਨਾਲ ਲੰਬੀ ਚਰਚਾ ਤੋਂ ਬਾਅਦ ਮਨਜ਼ੂਰੀ ਦਿੱਤੀ। ਇਸ ਬਿੱਲ ਬਾਰੇ ਸਰਕਾਰ ਨੇ ਦਾਅਵਾ ਕੀਤਾ ਕਿ ਇਸ ਨਾਲ ਦੇਸ਼ ਦੇ ਗਰੀਬ ਅਤੇ ਹਾਸ਼ੀਏ ਤੇ ਧੱਕੇ ਮੁਸਲਮਾਨਾਂ ਅਤੇ ਇਸ ਸਮੁਦਾਇ ਦੀਆਂ ਔਰਤਾਂ ਦੀ ਹਾਲਤ ਵਿੱਚ ਸੁਧਾਰ ਲਿਆਉਣ ਵਿੱਚ ਕਾਫੀ ਮਦਦ ਮਿਲੇਗੀ। ਇਸ ਦੇ ਨਾਲ ਸੰਸਦ ਨੇ ਵਕਫ਼ (ਸੋਧ) ਬਿੱਲ, 2025 ਅਤੇ ਮੁਸਲਿਮ ਵਕਫ਼ (ਰੱਦ) ਬਿੱਲ 2024 ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Advertisement

ਗੌਰਤਲਬ ਹੈ ਕਿ ਲੋਕਸਭਾ ਨੇ ਬੁੱਧਵਾਰ ਰਾਤ ਨੂੰ ਲਗਭਗ ਦੋ ਵਜੇ ਇਹਨਾਂ ਨੂੰ ਪਾਸ ਕੀਤਾ ਸੀ। ਉਪਰਲੇ ਸਦਨ ਨੇ ਵਿਰੋਧੀ ਧਿਰ ਵੱਲੋਂ ਲਿਆਂਦੀਆਂ ਕਈ ਸੋਧਾਂ ਨੂੰ ਰੱਦ ਕਰ ਦਿੱਤਾ। ਬਿੱਲ ’ਤੇ 13 ਘੰਟੇ ਤੋਂ ਵੱਧ ਦੀ ਚਰਚਾ ਦਾ ਜਵਾਬ ਦਿੰਦਿਆਂ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ 2006 'ਚ ਦੇਸ਼ 'ਚ 4.9 ਲੱਖ ਵਕਫ ਜਾਇਦਾਦਾਂ ਸਨ ਅਤੇ ਇਨ੍ਹਾਂ ਤੋਂ ਕੁੱਲ ਆਮਦਨ ਸਿਰਫ 163 ਕਰੋੜ ਰੁਪਏ ਸੀ, ਜਦਕਿ 2013 ’ਚ ਬਦਲਾਅ ਕਰਨ ਤੋਂ ਬਾਅਦ ਵੀ ਆਮਦਨ ਸਿਰਫ 3 ਕਰੋੜ ਰੁਪਏ ਵਧੀ ਹੈ। -ਪੀਟੀਆਈ

Advertisement
×