ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੇ ਭਾਰਤ ਹਮਲੇ ਬੰਦ ਕਰੇ ਤਾਂ ਅਸੀਂ ਤਣਾਅ ਘਟਾਉਣ ਬਾਰੇ ਵਿਚਾਰ ਕਰਾਂਗੇ: ਪਾਕਿ ਵਿਦੇਸ਼ ਮੰਤਰੀ

ਇਸਲਾਮਾਬਾਦ, 10 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜੇ ਭਾਰਤ ਹੋਰ ਹਮਲੇ ਨਹੀਂ ਕਰਦਾ ਤਾਂ ਉਨ੍ਹਾਂ ਦਾ ਮੁਲਕ ਤਣਾਅ ਘਟਾਉਣ ਬਾਰੇ ਵਿਚਾਰ ਕਰ ਸਕਦਾ ਹੈ। ਡਾਰ ਨੇ ਇਹ ਵੀ ਕਿਹਾ ਕਿ ਜੇਕਰ ਭਾਰਤ ਨੇ...
ਪਾਕਿ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ।
Advertisement

ਇਸਲਾਮਾਬਾਦ, 10 ਮਈ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜੇ ਭਾਰਤ ਹੋਰ ਹਮਲੇ ਨਹੀਂ ਕਰਦਾ ਤਾਂ ਉਨ੍ਹਾਂ ਦਾ ਮੁਲਕ ਤਣਾਅ ਘਟਾਉਣ ਬਾਰੇ ਵਿਚਾਰ ਕਰ ਸਕਦਾ ਹੈ।

Advertisement

ਡਾਰ ਨੇ ਇਹ ਵੀ ਕਿਹਾ ਕਿ ਜੇਕਰ ਭਾਰਤ ਨੇ ਕੋਈ ਹਮਲਾ ਕੀਤਾ ਤਾਂ ‘ਅਸੀਂ ਵੀ ਜਵਾਬ ਦੇਵਾਂਗੇ।’

ਡਾਰ ਨੇ ਪਾਕਿਸਤਾਨ ਦੇ ਜੀਓ ਨਿਊਜ਼ ਨੂੰ ਦੱਸਿਆ ਕਿ ਜਦੋਂ ਦੋ ਘੰਟੇ ਪਹਿਲਾਂ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਨਵੀਂ ਦਿੱਲੀ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਰੂਬੀਓ ਨੂੰ ਵੀ ਇਹੀ ਸੁਨੇਹਾ ਦਿੱਤਾ ਸੀ।

ਡਾਰ ਨੇ ਕਿਹਾ, ‘‘ਅਸੀਂ ਜਵਾਬ ਦਿੱਤਾ ਕਿਉਂਕਿ ਸਾਡੀ ਸਹਿਣ ਸ਼ਕਤੀ ਖ਼ਤਮ ਹੋ ਗਈ ਹੈ। ਜੇ ਉਹ ਇਥੇ ਰੁਕ ਜਾਂਦੇ ਹਨ ਤਾਂ ਅਸੀਂ ਵੀ ਰੁਕਣ ਬਾਰੇ ਵਿਚਾਰ ਕਰਾਂਗੇ।’’ -ਏਪੀ

Advertisement