DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਦੋਂ ਮੰਗਣ ਜਾਓ ਤਾਂ ਸਿਰ ਝੁਕ ਜਾਂਦਾ ਤੇ ਸਵੈ-ਮਾਣ ਨਾਲ ਸਮਝੌਤਾ ਕਰਨਾ ਪੈਂਦਾ: ਸ਼ਹਿਬਾਜ਼ ਸ਼ਰੀਫ਼

Pakistan Economic Crisis: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵਿਦੇਸ਼ੀ ਕਰਜ਼ਿਆਂ ਲਈ ਦੂਜੇ ਦੇਸ਼ਾਂ ਅੱਗੇ ਹੱਥ ਅੱਡਣ ਦੀ ਮਜਬੂਰੀ ਨੂੰ ਦੇਸ਼ ਲਈ ਵੱਡੀ ‘ਨਾਮੋਸ਼ੀ’ ਕਰਾਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸਲਾਮਾਬਾਦ ਵਿੱਚ ਕਾਰੋਬਾਰੀਆਂ ਅਤੇ ਨਿਰਯਾਤਕਾਂ ਨੂੰ ਸੰਬੋਧਨ ਕਰਦਿਆਂ ਸ਼ਰੀਫ਼ ਨੇ...

  • fb
  • twitter
  • whatsapp
  • whatsapp
featured-img featured-img
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼।
Advertisement

Pakistan Economic Crisis: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵਿਦੇਸ਼ੀ ਕਰਜ਼ਿਆਂ ਲਈ ਦੂਜੇ ਦੇਸ਼ਾਂ ਅੱਗੇ ਹੱਥ ਅੱਡਣ ਦੀ ਮਜਬੂਰੀ ਨੂੰ ਦੇਸ਼ ਲਈ ਵੱਡੀ ‘ਨਾਮੋਸ਼ੀ’ ਕਰਾਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸਲਾਮਾਬਾਦ ਵਿੱਚ ਕਾਰੋਬਾਰੀਆਂ ਅਤੇ ਨਿਰਯਾਤਕਾਂ ਨੂੰ ਸੰਬੋਧਨ ਕਰਦਿਆਂ ਸ਼ਰੀਫ਼ ਨੇ ਬੇਹੱਦ ਭਾਵੁਕ ਲਹਿਜੇ ਵਿੱਚ ਕਿਹਾ ਕਿ ਕਰਜ਼ਾ ਮੰਗਣ ਨਾਲ ਦੇਸ਼ ਦਾ ਸਿਰ ਝੁਕਦਾ ਹੈ ਅਤੇ ਸਾਨੂੰ ਆਪਣੇ ਸਵੈ-ਮਾਣ ਦੀ ਕੀਮਤ ’ਤੇ ਕਈ ਅਣਉਚਿਤ ਸਮਝੌਤੇ ਕਰਨੇ ਪੈਂਦੇ ਹਨ।

ਉਨ੍ਹਾਂ ਨੇ ਪਿਛਲੇ ਸਾਲ ਦੇ ਉਸ ਦੌਰ ਨੂੰ ਯਾਦ ਕੀਤਾ ਜਦੋਂ ਪਾਕਿਸਤਾਨ ਦੀਵਾਲੀਆ ਹੋਣ ਦੇ ਕੰਢੇ ’ਤੇ ਸੀ ਅਤੇ ਉਨ੍ਹਾਂ ਨੂੰ ਫੌਜ ਮੁਖੀ ਆਸਿਮ ਮੁਨੀਰ ਦੇ ਨਾਲ ਮਿਲ ਕੇ ਅਰਬਾਂ ਡਾਲਰਾਂ ਦੀ ਮਦਦ ਲਈ ਮਿੱਤਰ ਦੇਸ਼ਾਂ ਦੇ ਦਰਵਾਜ਼ੇ ਖੜਕਾਉਣੇ ਪਏ ਸਨ।

Advertisement

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਲਾਂਕਿ ਚੀਨ, ਸਾਊਦੀ ਅਰਬ ਅਤੇ ਯੂ.ਏ.ਈ. ਵਰਗੇ ਮਿੱਤਰ ਦੇਸ਼ਾਂ ਨੇ ਹਮੇਸ਼ਾ ਸਾਥ ਦਿੱਤਾ, ਪਰ ਮੰਗਣ ਵਾਲੇ ਦੀ ਸਥਿਤੀ ਬਹੁਤ ਕਮਜ਼ੋਰ ਹੁੰਦੀ ਹੈ।

Advertisement

ਉਨ੍ਹਾਂ ਸਵੀਕਾਰ ਕੀਤਾ ਕਿ ਕਈ ਵਾਰ ਕਰਜ਼ਾ ਦੇਣ ਵਾਲੇ ਦੇਸ਼ ਅਜਿਹੀਆਂ ਸ਼ਰਤਾਂ ਥੋਪ ਦਿੰਦੇ ਹਨ ਜਿਨ੍ਹਾਂ ਦਾ ਕੋਈ ਤਰਕ ਨਹੀਂ ਹੁੰਦਾ ਪਰ ਮਜਬੂਰੀ ਵਿੱਚ ਉਨ੍ਹਾਂ ਨੂੰ ਮੰਨਣਾ ਪੈਂਦਾ ਹੈ।

ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਆਰਥਿਕਤਾ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਲਈ ਉਦਯੋਗਾਂ ਨੂੰ ਬਿਜਲੀ ਦਰਾਂ ਵਿੱਚ 4.04 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਅਤੇ ਬਰਾਮਦਕਾਰਾਂ ਲਈ ਵਿਆਜ ਦਰਾਂ ਘਟਾਉਣ ਵਰਗੀਆਂ ਵੱਡੀਆਂ ਰਾਹਤਾਂ ਦੇਣ ਦਾ ਵੀ ਐਲਾਨ ਕੀਤਾ ਤਾਂ ਜੋ ਦੇਸ਼ ਦੀ ਕਰਜ਼ਿਆਂ 'ਤੇ ਨਿਰਭਰਤਾ ਘਟਾਈ ਜਾ ਸਕੇ।

Advertisement
×