ਹਰਿਆਣਾ: ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਰੋਹ ਦਸਹਿਰੇ ਤੋਂ ਬਾਅਦ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ ਸ਼ਾਮਲ
Advertisement
ਅਦਿਤੀ ਟੰਡਨ
ਨਵੀਂ ਦਿੱਲੀ, 9 ਅਕਤੂਬਰ
Advertisement
Haryana oath-taking ceremony after Dussehra ਹਰਿਆਣਾ ਦੇ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਰੋਹ ਦਸਹਿਰੇ ਤੋਂ ਬਾਅਦ ਹੋਵੇਗਾ। ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ। ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਭਾਜਪਾ ਦੀ ਹੋਈ ਜਿੱਤ ਤੋਂ ਬਾਅਦ ਅੱਜ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਮਿਲੇ। ਸੈਣੀ ਨੇ ਇਸ ਮੀਟਿੰਗ ਨੂੰ ਸ਼ਿਸ਼ਟਾਚਾਰੀ ਮੁਲਾਕਾਤਾ ਦੱਸਿਆ।
Advertisement
×