DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

200 Crore Extortion Case: ਬੌਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਵੱਲੋਂ ਨਵੇਂ ਸੰਮਨ ਜਾਰੀ

ਗਵਾਹ ਵਜੋਂ ਪੇਸ਼ੀ ਤੋਂ ਛੋਟ ਮੰਗਣ ’ਤੇ ਜੱਜ ਹੋਏ ਗੁੱਸੇ

  • fb
  • twitter
  • whatsapp
  • whatsapp
featured-img featured-img
ਨੋਰਾ ਫਤੇਹੀ। ਫਾਈਲ ਫੋਟੋ
Advertisement

ਰੋਜ਼ ਐਵੇਨਿਊ ਅਦਾਲਤ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਫਿਰੌਤੀ ਮਾਮਲੇ ਵਿੱਚ ਬੌਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਸਰਕਾਰੀ ਗਵਾਹ ਵਜੋਂ ਪੇਸ਼ ਹੋਣ ਲਈ ਨਵੇਂ ਸੰਮਨ ਜਾਰੀ ਕੀਤੇ ਹਨ। ਵਿਸ਼ੇਸ਼ ਜੱਜ ਗਗਨਦੀਪ ਸਿੰਘ ਨੇ ਉਸ ਨੂੰ 6 ਨਵੰਬਰ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਦਾ ਨਿਰਦੇਸ਼ ਦਿੱਤਾ ਹੈ।

ਸੁਣਵਾਈ ਦੌਰਾਨ ਜਦੋਂ ਨੋਰਾ ਫਤੇਹੀ ਦੇ ਵਕੀਲ ਨੇ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ, ਤਾਂ ਅਦਾਲਤ ਨੇ ਸਖ਼ਤ ਰੁਖ਼ ਅਪਣਾਉਂਦਿਆਂ ਫਿਟਕਾਰ ਲਗਾਈ ਅਤੇ ਕਿਹਾ, "ਉਹ ਇੱਕ ਗਵਾਹ ਹੈ, ਉਸ ਦਾ ਇਹ ਰਵੱਈਆ ਠੀਕ ਨਹੀਂ ਹੈ। ਅਦਾਲਤ ਨੂੰ ਹਲਕੇ ਵਿੱਚ ਨਾ ਲਿਆ ਜਾਵੇ।"

Advertisement

ਇਹ ਮਾਮਲਾ ਰੋਹਿਣੀ ਜੇਲ੍ਹ ਵਿੱਚ ਬੰਦ ਸੁਕੇਸ਼ ਚੰਦਰਸ਼ੇਖਰ ਵੱਲੋਂ ਸੀਨੀਅਰ ਅਧਿਕਾਰੀ ਬਣ ਕੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਦੀ ਪਤਨੀ ਅਦਿਤੀ ਸਿੰਘ ਤੋਂ 200 ਕਰੋੜ ਰੁਪਏ ਵਸੂਲਣ ਨਾਲ ਸਬੰਧਤ ਹੈ। ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨੇ ਇਸ ਮਾਮਲੇ ਵਿੱਚ ਮਕੋਕਾ (MCOCA) ਤਹਿਤ ਦੋਸ਼-ਪੱਤਰ ਦਾਇਰ ਕੀਤਾ ਹੈ। ਪੁਲੀਸ ਨੇ ਨੋਰਾ ਫਤੇਹੀ ਦਾ ਧਾਰਾ 164 ਤਹਿਤ ਬਿਆਨ ਦਰਜ ਕਰਕੇ ਉਸ ਨੂੰ ਸਰਕਾਰੀ ਗਵਾਹ ਬਣਾਇਆ ਸੀ। ਨੌਰਾ ਨੇ ਦੱਸਿਆ ਸੀ ਕਿ ਉਸ ਦਾ ਸੁਕੇਸ਼ ਨਾਲ ਸੰਪਰਕ ਉਸ ਦੀ ਪਤਨੀ ਰਾਹੀਂ ਹੋਇਆ ਸੀ।

Advertisement

Advertisement
×