DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bigg Boss ਵਿਜੇਤਾ Elvish Yadav ਤੋਂ ਮੰਗੀ 10 ਕਰੋੜ ਦੀ ਫਿਰੌਤੀ; ਲਾਰੈਂਸ ਗੈਂਗ ਦੇ ਨਾਂ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਗੁਰੂਗ੍ਰਾਮ ਪੁਲੀਸ ਨੇ ਦਰਜ ਕੀਤੀ FIR; ਅਪਰਾਧ ਸ਼ਾਖ਼ਾ ਹੁਣ ਕੌਮਾਂਤਰੀ ਨੰਬਰਾਂ ਦੀ ਕਰ ਰਹੀ ਹੈ ਪੜਤਾਲ

  • fb
  • twitter
  • whatsapp
  • whatsapp
featured-img featured-img
Bigg Boss ਵਿਜੇਤਾ Elvish Yadav ਤੋਂ ਮੰਗੀ 10 ਕਰੋੜ ਦੀ ਫਿਰੌਤੀ
Advertisement

ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਅਤੇ ‘ਬਿੱਗ ਬੌਸ OTT 2’ ਦੇ ਜੇਤੂ ਐਲਵਿਸ਼ ਯਾਦਵ ਨੂੰ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਵੱਲੋਂ 10 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਗੁਰੂਗ੍ਰਾਮ ਪੁਲੀਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲੀਸ ਸੂਤਰਾਂ ਅਨੁਸਾਰ, ਇਹ ਧਮਕੀ ਭਰਿਆ ਸੰਦੇਸ਼ 5 ਮਈ ਨੂੰ ਇੱਕ ਕੌਮਾਂਤਰੀ ਨੰਬਰ ਤੋਂ ਵਟਸਐਪ ਰਾਹੀਂ ਭੇਜਿਆ ਗਿਆ ਸੀ। ਆਪਣੀ ਸ਼ਿਕਾਇਤ ਵਿੱਚ ਐਲਵਿਸ਼ ਯਾਦਵ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ, ਜਿਸ ਦਾ ਉਹ ਜਵਾਬ ਨਹੀਂ ਦੇ ਸਕਿਆ। ਇਸ ਤੋਂ ਤੁਰੰਤ ਬਾਅਦ ਉਸ ਦੇ ਅਤੇ ਉਸ ਦੇ ਪਿਤਾ ਰਾਮ ਅਵਤਾਰ ਯਾਦਵ ਦੇ ਵਟਸਐਪ ’ਤੇ ਮੈਸੇਜ ਭੇਜਿਆ ਗਿਆ, ਜਿਸ ਵਿੱਚ ਦੋ ਦਿਨਾਂ ਦੇ ਅੰਦਰ 10 ਕਰੋੜ ਰੁਪਏ ਦੀ ਮੰਗ ਕੀਤੀ ਗਈ। ਸੰਦੇਸ਼ ਭੇਜਣ ਵਾਲੇ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਗੋਲੀਆਂ ਚਲਾ ਦਿੱਤੀਆਂ ਜਾਣਗੀਆਂ।

Advertisement

ਗੁਰੂਗ੍ਰਾਮ ਦੇ ਸੈਕਟਰ-56 ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕਰਨ ਤੋਂ ਬਾਅਦ ਇਹ ਮਾਮਲਾ ਅਪਰਾਧ ਸ਼ਾਖ਼ਾ ਨੂੰ ਸੌਂਪ ਦਿੱਤਾ ਗਿਆ ਹੈ। ਪੁਲੀਸ ਅਧਿਕਾਰੀ ਫਿਲਹਾਲ ਕੌਮਾਂਤਰੀ ਕਾਲ ਦੇ ਸਰੋਤ ਦੀ ਪਛਾਣ ਕਰਨ ਅਤੇ ਧਮਕੀ ਦੀ ਸੱਚਾਈ ਦੀ ਜਾਂਚ ਕਰਨ ਵਿੱਚ ਜੁਟੇ ਹੋਏ ਹਨ।

Advertisement

ਪਹਿਲਾਂ ਵੀ ਐਲਵਿਸ਼ ’ਤੇ ਹੋਇਆ ਸੀ ਹਮਲਾ

ਕਾਬਿਲੇਗੌਰ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਐਲਵਿਸ਼ ਯਾਦਵ ਸੁਰਖੀਆਂ ਵਿੱਚ ਹੈ। ਇਸ ਤੋਂ ਪਹਿਲਾਂ 17 ਅਗਸਤ, 2025 ਨੂੰ ਤਿੰਨ ਮੋਟਰਸਾਈਕਲਾਂ ’ਤੇ ਆਏ ਹਮਲਾਵਰਾਂ ਨੇ ਉਸ ਦੇ ਘਰ ਦੇ ਬਾਹਰ ਦੋ ਦਰਜਨ ਦੇ ਕਰੀਬ ਗੋਲੀਆਂ ਚਲਾਈਆਂ ਸਨ। ਪੁਲੀਸ ਹੁਣ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕੀ ਤਾਜ਼ਾ ਧਮਕੀ ਦਾ ਸਬੰਧ ਪਿਛਲੇ ਸਾਲ ਹੋਈ ਗੋਲੀਬਾਰੀ ਦੀ ਘਟਨਾ ਨਾਲ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਸਾਰੇ ਪਹਿਲੂਆਂ ਤੋਂ ਕੀਤੀ ਜਾ ਰਹੀ ਹੈ ਤਾਂ ਜੋ ਜਲਦੀ ਹੀ ਦੋਸ਼ੀਆਂ ਤੱਕ ਪਹੁੰਚਿਆ ਜਾ ਸਕੇ।

Advertisement
×