DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਜ਼ਾਦੀ ਦਿਹਾੜੇ ’ਤੇ ਬੁਰਕਾ ਡਾਂਸ ਵਾਇਰਲ: ਹਰਕਤ ’ਚ ਆਇਆ ਪ੍ਰਸ਼ਾਸਨ, ਯੂ.ਪੀ. ’ਚ ਸਕੂਲ ਨੂੰ ਲਾਇਆ ਜਿੰਦਾ!

ਹਿੰਦੂ ਵਿਦਿਆਰਥਣਾਂ ਤੋਂ ਬੁਰਕਾ ਪੁਆ ਕੇ ਕਰਵਾਇਆ ਸੀ ਡਾਂਸ; ਜਾਂਚ ’ਚ ਬਿਨਾਂ ਮਾਨਤਾ ਤੋਂ ਚੱਲਦਾ ਮਿਲਿਆ ਸਕੂਲ

  • fb
  • twitter
  • whatsapp
  • whatsapp
featured-img featured-img
ਵੀਡੀਓਗ੍ਰੈਬ (ਐਕਸ)
Advertisement

ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵਿੱਚ 15 ਅਗਸਤ (ਆਜ਼ਾਦੀ ਦਿਹਾੜੇ) ਦੇ ਸਮਾਗਮ ਦੌਰਾਨ ਹਿੰਦੂ ਵਿਦਿਆਰਥਣਾਂ ਵੱਲੋਂ ਬੁਰਕਾ ਪਾ ਕੇ ਡਾਂਸ ਕਰਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਹੰਗਾਮਾ ਖੜ੍ਹਾ ਹੋ ਗਿਆ ਹੈ। ਮਾਮਲਾ ਤੂਲ ਫੜਦਿਆਂ ਹੀ ਸਿੱਖਿਆ ਵਿਭਾਗ ਨੇ ਕਾਰਵਾਈ ਕਰਦਿਆਂ ਸਬੰਧਤ ਨਿੱਜੀ ਸਕੂਲ ਨੂੰ ਸੀਲ ਕਰ ਦਿੱਤਾ ਹੈ। ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਇਹ ਸਕੂਲ ਬਿਨਾਂ ਕਿਸੇ ਸਰਕਾਰੀ ਮਾਨਤਾ ਦੇ ਗੈਰ-ਕਾਨੂੰਨੀ ਢੰਗ ਨਾਲ ਚਲਾਇਆ ਜਾ ਰਿਹਾ ਸੀ।

ਇਹ ਮਾਮਲਾ ਬਭਨਜੋਤ ਇਲਾਕੇ ਦੇ ਔਸਾਨੀ ਬੁਜ਼ੁਰਗ ਸਥਿਤ ਇੱਕ ਸਕੂਲ ਦਾ ਹੈ। ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ (BSA) ਅਮਿਤ ਕੁਮਾਰ ਸਿੰਘ ਨੇ ਦੱਸਿਆ ਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਲਾਕ ਸਿੱਖਿਆ ਅਧਿਕਾਰੀ (BEO) ਰਿਆਜ਼ ਅਹਿਮਦ ਨੂੰ ਮੌਕੇ ’ਤੇ ਜਾਂਚ ਲਈ ਭੇਜਿਆ ਗਿਆ ਸੀ। ਬਲਾਕ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਨੇ ਹਫ਼ਤਾ ਪਹਿਲਾਂ ਹੀ ਸਕੂਲ ਪ੍ਰਬੰਧਕਾਂ ਨੂੰ ਸਕੂਲ ਬੰਦ ਕਰਨ ਦੇ ਨਿਰਦੇਸ਼ ਦਿੱਤੇ ਸਨ, ਪਰ ਇਸ ਦੇ ਬਾਵਜੂਦ ਸਕੂਲ ਗੈਰ-ਕਾਨੂੰਨੀ ਤਰੀਕੇ ਨਾਲ ਚਲਾਇਆ ਜਾ ਰਿਹਾ ਸੀ।

Advertisement

ਜਾਂਚ ’ਚ ਮਾਨਤਾ ਰੱਦ/ਨਾ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਅਧਿਕਾਰੀਆਂ ਨੇ ਪ੍ਰਬੰਧਕ ਅਤੇ ਪ੍ਰਿੰਸੀਪਲ ਦੇ ਦਫ਼ਤਰਾਂ ਸਮੇਤ ਸਕੂਲ ਦੇ ਮੁੱਖ ਗੇਟ ਨੂੰ ਜਿੰਦਾ ਲਗਾ ਕੇ ਪੂਰੀ ਇਮਾਰਤ ਨੂੰ ਸੀਲ ਕਰ ਦਿੱਤਾ ਹੈ। ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਇਸ ਗੈਰ-ਮਾਨਤਾ ਪ੍ਰਾਪਤ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ, ਇਸ ਲਈ ਉਨ੍ਹਾਂ ਨੂੰ ਨੇੜਲੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

Advertisement

Advertisement
×