DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੈਨੇਡਾ ਦੀ ਖ਼ੁਫ਼ੀਆ ਰਿਪੋਰਟ: ‘ਖ਼ਾਲਿਸਤਾਨੀ ਕੱਟੜਵਾਦ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ’

CSIS ਨੇ ਸੰਸਦ ਵਿੱਚ ਪੇਸ਼ ਕੀਤੀ 2025 ਦੀ ਸਾਲਾਨਾ ਰਿਪੋਰਟ; ਭਾਰਤ, ਚੀਨ ਅਤੇ ਰੂਸ ’ਤੇ ਵੀ ਲਾਏ ਦਖ਼ਲਅੰਦਾਜ਼ੀ ਦੇ ਇਲਜ਼ਾਮ

  • fb
  • twitter
  • whatsapp
  • whatsapp
Advertisement

ਕੈਨੇਡਾ ਦੀ ਖ਼ੁਫ਼ੀਆ ਏਜੰਸੀ ‘ਕੈਨੇਡੀਅਨ ਸਿਕਿਓਰਿਟੀ ਇੰਟੈਲੀਜੈਂਸ ਸਰਵਿਸ’ (CSIS) ਨੇ ਆਪਣੀ ਤਾਜ਼ਾ ਰਿਪੋਰਟ ਵਿੱਚ ਮੰਨਿਆ ਹੈ ਕਿ ਕੈਨੇਡਾ ਸਥਿਤ ਖ਼ਾਲਿਸਤਾਨੀ ਤੱਤ ਦੇਸ਼ ਦੀ ਕੌਮੀਂ ਸੁਰੱਖਿਆ ਲਈ ਲਗਾਤਾਰ ਖ਼ਤਰਾ ਬਣੇ ਹੋਏ ਹਨ। ਕੈਨੇਡੀਅਨ ਸੰਸਦ ਵਿੱਚ ਪੇਸ਼ ਕੀਤੀ ਗਈ ਸਾਲ 2025 ਦੀ ਇਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਕੱਟੜਪੰਥੀ ਤੱਤ ਕੈਨੇਡਾ ਦੀਆਂ ਸੰਸਥਾਵਾਂ ਦੀ ਵਰਤੋਂ ਆਪਣੇ ਹਿੰਸਕ ਏਜੰਡੇ ਨੂੰ ਹੱਲਾਸ਼ੇਰੀ ਦੇਣ ਅਤੇ ਭੋਲੇ-ਭਾਲੇ ਲੋਕਾਂ ਤੋਂ ਫੰਡ ਇਕੱਠਾ ਕਰਨ ਲਈ ਕਰ ਰਹੇ ਹਨ।

ਰਿਪੋਰਟ ਵਿੱਚ ਏਅਰ ਇੰਡੀਆ ਫਲਾਈਟ 182 (ਕਨਿਸ਼ਕ) ਬੰਬ ਧਮਾਕੇ ਦੀ 40ਵੀਂ ਬਰਸੀ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਇਹ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਭਿਆਨਕ ਅਤਿਵਾਦੀ ਹਮਲਾ ਸੀ, ਜਿਸ ਵਿੱਚ 329 ਲੋਕ ਮਾਰੇ ਗਏ ਸਨ। ਏਜੰਸੀ ਅਨੁਸਾਰ ਇਸ ਹਮਲੇ ਦੇ ਸ਼ੱਕੀ ਕੈਨੇਡਾ ਸਥਿਤ ਖ਼ਾਲਿਸਤਾਨੀ ਕੱਟੜਪੰਥੀ ਸਮੂਹਾਂ ਨਾਲ ਜੁੜੇ ਹੋਏ ਸਨ। ਹਾਲਾਂਕਿ, ਰਿਪੋਰਟ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਸਾਲ 2025 ਦੌਰਾਨ ਕੈਨੇਡਾ ਵਿੱਚ ਅਜਿਹੀ ਕੋਈ ਹਿੰਸਕ ਘਟਨਾ ਸਾਹਮਣੇ ਨਹੀਂ ਆਈ।

Advertisement

ਖ਼ੁਫ਼ੀਆ ਰਿਪੋਰਟ ਵਿੱਚ ਭਾਰਤ, ਚੀਨ, ਰੂਸ, ਇਰਾਨ ਅਤੇ ਪਾਕਿਸਤਾਨ ’ਤੇ ਕੈਨੇਡਾ ਦੀ ਅੰਦਰੂਨੀ ਰਾਜਨੀਤੀ ਵਿੱਚ ਦਖ਼ਲਅੰਦਾਜ਼ੀ ਕਰਨ ਅਤੇ ਜਾਸੂਸੀ ਦੇ ਦੋਸ਼ ਲਗਾਏ ਗਏ ਹਨ। ਰਿਪੋਰਟ ਮੁਤਾਬਕ ਭਾਰਤ ਨੇ ਕੈਨੇਡੀਅਨ ਸਿਆਸਤਦਾਨਾਂ, ਪੱਤਰਕਾਰਾਂ ਅਤੇ ਭਾਰਤੀ-ਕੈਨੇਡੀਅਨ ਭਾਈਚਾਰੇ ਨਾਲ ਗੁਪਤ ਸਬੰਧ ਬਣਾਏ ਹਨ ਤਾਂ ਜੋ ਆਪਣੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ ਅਤੇ ਖ਼ਾਲਿਸਤਾਨੀ ਪੱਖੀ ਆਲੋਚਨਾ ਨੂੰ ਦਬਾਇਆ ਜਾ ਸਕੇ।

Advertisement

ਦਿਲਚਸਪ ਗੱਲ ਇਹ ਹੈ ਕਿ ਮਾਰਕ ਕਾਰਨੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਕੈਨੇਡਾ ਦੇ ਰੁਖ਼ ਵਿੱਚ ਕੁਝ ਨਰਮੀ ਦੇਖਣ ਨੂੰ ਮਿਲੀ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ (RCMP) ਦੇ ਕਮਿਸ਼ਨਰ ਮਾਈਕ ਡੂਹੇਮ ਨੇ ਇੱਕ ਤਾਜ਼ਾ ਇੰਟਰਵਿਊ ਵਿੱਚ ਕਿਹਾ ਹੈ ਕਿ ਮੌਜੂਦਾ ਸਮੇਂ ਵਿੱਚ ਕੈਨੇਡਾ ਦੀ ਧਰਤੀ ’ਤੇ ਹੋਣ ਵਾਲੇ ਅਪਰਾਧਾਂ ਦੇ ਤਾਰ ਸਿੱਧੇ ਤੌਰ ’ਤੇ ਕਿਸੇ ਵਿਦੇਸ਼ੀ ਸੰਸਥਾ ਜਾਂ ਭਾਰਤ ਸਰਕਾਰ ਨਾਲ ਜੁੜਦੇ ਨਜ਼ਰ ਨਹੀਂ ਆ ਰਹੇ।

ਜ਼ਿਕਰਯੋਗ ਹੈ ਕਿ ਸਾਲ 2023 ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧ ਬਹੁਤ ਖ਼ਰਾਬ ਹੋ ਗਏ ਸਨ। ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਹਮੇਸ਼ਾ ਨਕਾਰਿਆ ਹੈ।

Advertisement
×