DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੋਸ਼ਲ ਮੀਡੀਆ ’ਤੇ ਛਾਈ Cockroach janta Party ਨੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿੱਢੀ ਮੁਹਿੰਮ

ਐਕਸ (X) ਖਾਤਾ ਬੈਨ ਹੋਣ ਦੇ ਬਾਵਜੂਦ ‘Cockroach Janta Party’ ਨੇ ਤੇਜ਼ ਕੀਤਾ ਵਿਰੋਧ; ਨੌਜਵਾਨਾਂ ਅਤੇ ਵਿਦਿਆਰਥੀਆਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ

  • fb
  • twitter
  • whatsapp
  • whatsapp
Advertisement

ਦੇਸ਼ ਭਰ ਵਿੱਚ ਨੀਟ-ਯੂਜੀ (NEET-UG) ਪ੍ਰੀਖਿਆ ਦੇ ਪੇਪਰ ਲੀਕ ਅਤੇ ਵਿਵਾਦਾਂ ਨੂੰ ਲੈ ਕੇ ਨੌਜਵਾਨਾਂ ਵਿੱਚ ਫੈਲੇ ਗੁੱਸੇ ਦੇ ਵਿਚਕਾਰ, ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਉੱਭਰੀ ਡਿਜੀਟਲ ਜਥੇਬੰਦੀ ‘Cockroach Janta Party’ (CJP) ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇੱਕ ਵੱਡੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। Cockroach Janta Party ਦੇ ਸੰਸਥਾਪਕ Abhijeet Dipke ਦੇ ਇਸ ਸਬੰਧੀ ਸੋਸ਼ਲ ਮੀਡੀਆ ਤੇ ਵੀਡੀਓ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦੇਸ਼ ਦੇ ਲੱਖਾਂ ਪ੍ਰੀਖਿਆਰਥੀਆਂ ਦੇ ਭਵਿੱਖ ਨਾਲ ਹੋਏ ਖਿਲਵਾੜ ਦੇ ਮੁੱਦੇ ਨੂੰ ਚੁੱਕਦਿਆਂ ਇਸ ਡਿਜੀਟਲ ਫਰੰਟ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਹਾਲਾਂਕਿ, ਇਸ ਮੁਹਿੰਮ ਦੇ ਤੇਜ਼ ਹੁੰਦਿਆਂ ਹੀ ਕੇਂਦਰ ਸਰਕਾਰ ਵੱਲੋਂ ਭਾਰਤ ਵਿੱਚ ‘ਸੀਜੇਪੀ’ ਦਾ ਅਧਿਕਾਰਤ ਐਕਸ ਖਾਤਾ ਬੈਨ ਕਰ ਦਿੱਤਾ ਗਿਆ ਹੈ, ਪਰ ਇਸ ਦੇ ਬਾਵਜੂਦ ਨੌਜਵਾਨਾਂ ਦਾ ਜੋਸ਼ ਮੱਠਾ ਨਹੀਂ ਪਿਆ।

Advertisement

ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੀ ਇੱਕ ਟਿੱਪਣੀ ਤੋਂ ਬਾਅਦ ਵਿਅੰਗ ਵਜੋਂ ਸ਼ੁਰੂ ਹੋਈ ‘Cockroach Janta Party’ ਨੇ ਇੰਸਟਾਗ੍ਰਾਮ ’ਤੇ ਫਾਲੋਅਰਜ਼ ਦੇ ਮਾਮਲੇ ਵਿੱਚ ਸੱਤਾਧਾਰੀ ਭਾਜਪਾ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਸ ਡਿਜੀਟਲ ਪਲੇਟਫਾਰਮ ਨੇ ਪੇਪਰ ਲੀਕ ਮਾਫੀਆ ਅਤੇ ਨੈਸ਼ਨਲ ਟੈਸਟਿੰਗ ਏਜੰਸੀ (NTA) ਦੇ ਫੇਲ੍ਹ ਹੋਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਦੋਂ ਤੱਕ ਧਰਮੇਂਦਰ ਪ੍ਰਧਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੰਦੇ, ਇਹ ਮੁਹਿੰਮ ਦੇਸ਼ ਦੇ ਹਰ ਕੋਨੇ ਵਿੱਚ ਔਨਲਾਈਨ ਅਤੇ ਔਫਲਾਈਨ ਮਾਧਿਅਮ ਰਾਹੀਂ ਜਾਰੀ ਰਹੇਗੀ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀ ਇਸ ਡਿਜੀਟਲ ਮੁਹਿੰਮ ਦਾ ਸਮਰਥਨ ਕਰਦਿਆਂ ਪ੍ਰੀਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰਾਂ ਦੀ ਮੰਗ ਕੀਤੀ ਹੈ।

Advertisement

Advertisement
×