DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬੀ ਗਾਇਕ Gulab Sidhu ਦੇ ਘਰ ’ਤੇ ਫਾਇਰਿੰਗ

ਹਮਲਾਵਰਾਂ ਨੇ ਚਲਾਈਆਂ 7-8 ਗੋਲੀਆਂ

  • fb
  • twitter
  • whatsapp
  • whatsapp
featured-img featured-img
ਪੰਜਾਬੀ ਗਾਇਕ Gulab Sidhu ਦੇ ਘਰ ’ਤੇ ਫਾਇਰਿੰਗ, ਫੋਟੋ: ਰੋਹਿਤ ਗੋਇਲ
Advertisement

ਬਰਨਾਲਾ ਦੇ ਪਿੰਡ ਫਰਵਾਹੀ ਵਿਖੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਹਮਲਾਵਰਾਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਦੇਰ ਰਾਤ ਕਰੀਬ 1:30 ਤੋਂ 2:00 ਵਜੇ ਦੇ ਵਿਚਕਾਰ ਵਾਪਰੀ, ਜਿੱਥੇ ਹਮਲਾਵਰਾਂ ਨੇ ਗਾਇਕ ਦੇ ਘਰ ਦੇ ਮੁੱਖ ਗੇਟ ’ਤੇ ਲਗਾਤਾਰ 7 ਤੋਂ 8 ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਖੁਸ਼ਕਿਸਮਤੀ ਨਾਲ ਇਸ ਗੋਲੀਬਾਰੀ ਵਿੱਚ ਕਿਸੇ ਦੇ ਸੱਟ ਨਹੀਂ ਲੱਗੀ, ਪਰ ਗੋਲੀਆਂ ਦੇ ਨਿਸ਼ਾਨ ਘਰ ਦੇ ਮੁੱਖ ਲੋਹੇ ਦੇ ਗੇਟ ’ਤੇ ਸਾਫ਼ ਦੇਖੇ ਜਾ ਸਕਦੇ ਹਨ। ਵਾਰਦਾਤ ਸਮੇਂ ਗਾਇਕ ਗੁਲਾਬ ਸਿੱਧੂ ਘਰ ਵਿੱਚ ਮੌਜੂਦ ਨਹੀਂ ਸਨ ਅਤੇ ਪਰਿਵਾਰਕ ਮੈਂਬਰਾਂ ਮੁਤਾਬਕ ਉਹ ਇਨੀਂ ਦਿਨੀਂ ਆਪਣੇ ਮਿਊਜ਼ਿਕ ਸ਼ੋਅ ਅਤੇ ਪ੍ਰੋਗਰਾਮਾਂ ਦੇ ਸਿਲਸਿਲੇ ਵਿੱਚ ਵਿਦੇਸ਼ ਗਏ ਹੋਏ ਹਨ।

Advertisement

ਪੁਰਾਣੀਆਂ ਧਮਕੀਆਂ ਅਤੇ ਗੈਂਗਸਟਰਾਂ ਨਾਲ ਜੋੜ ਕੇ ਜਾਂਚ ਕਰ ਰਹੀ ਪੁਲੀਸ

ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਗੁਲਾਬ ਸਿੱਧੂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਇਸੇ ਆਧਾਰ ’ਤੇ ਪੁਲੀਸ ਇਸ ਪੂਰੀ ਘਟਨਾ ਨੂੰ ਪੁਰਾਣੀਆਂ ਧਮਕੀਆਂ ਅਤੇ ਗੈਂਗਸਟਰ ਐਂਗਲ ਨਾਲ ਜੋੜ ਕੇ ਜਾਂਚ ਕਰ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲੀਸ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਗੋਲੀਬਾਰੀ ਦੀ ਪੂਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ ਹੈ, ਜਿਸ ਦੀ ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ਦੇ ਆਧਾਰ ’ਤੇ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਤੇ ਸਰਪੰਚ ਜਗਸੀਰ ਸਿੰਘ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਸ਼ਰਾਰਤੀ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਇਲਾਕੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

Advertisement

ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ।
ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ।

Advertisement
×