DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Guru Randhawa Gym Firing: ਗਾਇਕ ਗੁਰੂ ਰੰਧਾਵਾ ਦੇ ਜਿੰਮ ’ਤੇ ਫਾਇਰਿੰਗ; ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ

ਸਲਮਾਨ ਖ਼ਾਨ ਨਾਲ ਨਜ਼ਦੀਕੀਆਂ ਕਾਰਨ ਦਿੱਤੀ ਚਿਤਾਵਨੀ, ਬੋਲੇ- ‘ਇਹ ਤਾਂ ਸਿਰਫ਼ ਟ੍ਰੇਲਰ ਹੈ’

  • fb
  • twitter
  • whatsapp
  • whatsapp
Advertisement

Guru Randhawa Gym Firing: ਦਿੱਲੀ ਦੇ ਪੱਛਮ ਵਿਹਾਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਵੀਰਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ‘24HS ਫਿਟਨੈੱਸ’ ਜਿੰਮ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨਕਾਬਪੋਸ਼ ਹਮਲਾਵਰਾਂ ਨੇ ਜਿੰਮ ਦੇ ਸ਼ੀਸ਼ੇ ਵਾਲੇ ਫਰੰਟ ’ਤੇ ਕਈ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਮਲੇ ਤੋਂ ਤੁਰੰਤ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਅਤੇ ਇੱਕ ਕਥਿਤ ਆਡੀਓ ਕਲਿੱਪ ਰਾਹੀਂ ਇਸ ਦੀ ਜ਼ਿੰਮੇਵਾਰੀ ਲਈ ਹੈ। ਗੈਂਗ ਦਾ ਕਹਿਣਾ ਹੈ ਕਿ ਗੁਰੂ ਰੰਧਾਵਾ ਦੀ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਨਾਲ ਵਧਦੀ ਨੇੜਤਾ ਕਾਰਨ ਇਹ ਕਾਰਵਾਈ ਕੀਤੀ ਗਈ ਹੈ।

ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਪੋਸਟ ਕਥਿਤ ਤੌਰ ’ਤੇ ਬਿਸ਼ਨੋਈ ਗੈਂਗ ਦੇ ਮੈਂਬਰਾਂ  ਆਰਜ਼ੂ ਬਿਸ਼ਨੋਈ ਅਤੇ ਹਰੀ ਬਾਕਸਰ ਵੱਲੋਂ ਪਾਈ ਗਈ ਦੱਸੀ ਜਾ ਰਹੀ ਹੈ। ਵਾਇਰਲ ਆਡੀਓ ਵਿੱਚ ਗੈਂਗ ਦੇ ਇੱਕ ਕਥਿਤ ਮੈਂਬਰ ਨੇ ਗੁਰੂ ਰੰਧਾਵਾ ਨੂੰ ਸਲਮਾਨ ਖ਼ਾਨ ਦਾ ਕਰੀਬੀ ਹੋਣ ਦੇ ਨਤੀਜੇ ਭੁਗਤਣ ਦੀ ਧਮਕੀ ਦਿੰਦਿਆਂ ਕਿਹਾ ਕਿ ਇਹ ਹਮਲਾ ਤਾਂ ‘ਸਿਰਫ਼ ਇੱਕ ਟ੍ਰੇਲਰ’ ਸੀ। ਦੂਜੇ ਪਾਸੇ, ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਇਸ ਆਡੀਓ ਕਲਿੱਪ ਅਤੇ ਸੋਸ਼ਲ ਮੀਡੀਆ ਪੋਸਟ ਦੀ ਪ੍ਰਮਾਣਿਕਤਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਅਤੇ ਫੋਰੈਂਸਿਕ ਟੀਮਾਂ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਇਸ ਪੂਰੇ ਘਟਨਾਕ੍ਰਮ ’ਤੇ ਗਾਇਕ ਗੁਰੂ ਰੰਧਾਵਾ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।

Advertisement

Advertisement

ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਵੀ ਹੋਈ ਸੀ ਫਾਇਰਿੰਗ

ਜ਼ਿਕਰਯੋਗ ਹੈ ਕਿ ਬਿਸ਼ਨੋਈ ਗੈਂਗ ਵੱਲੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀਆਂ ਸ਼ਖਸੀਅਤਾਂ ਨੂੰ ਨਿਸ਼ਾਨਾ ਬਣਾਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਕਰੀਬ ਇੱਕ ਮਹੀਨਾ ਪਹਿਲਾਂ ਹਰਿਆਣਾ ਦੇ ਕਰਨਾਲ ਵਿੱਚ ਪ੍ਰਸਿੱਧ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਸਿੰਘ ਕੰਗ ਦੇ ਘਰ ਦੇ ਬਾਹਰ ਵੀ ਗੋਲੀਬਾਰੀ ਕੀਤੀ ਗਈ ਸੀ। ਉਸ ਵੇਲੇ ਗੈਂਗ ਨੇ ਦੋਸਾਂਝ ਦੀ ਟੀਮ ਦੇ ਇੱਕ ਮੈਂਬਰ ’ਤੇ ਆਸਟ੍ਰੇਲੀਆ ਟੂਰ ਦੌਰਾਨ ਮਹਿਲਾਵਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਲਾਉਂਦਿਆਂ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਪੁਲਿਸ ਵੱਲੋਂ ਹੁਣ ਇਨ੍ਹਾਂ ਦੋਵਾਂ ਮਾਮਲਿਆਂ ਦੇ ਆਪਸੀ ਤਾਰ ਜੋੜ ਕੇ ਦੇਖੇ ਜਾ ਰਹੇ ਹਨ।

Advertisement
×