DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kangana Ranaut ਵੱਲੋਂ ‘ਪਰਸਨੈਲਿਟੀ ਰਾਈਟਸ’ ਦੀ ਸੁਰੱਖਿਆ ਲਈ ਹਾਈ ਕੋਰਟ ਦਾ ਰੁੱਖ; ਫੇਕ ਅਕਾਊਂਟ ਤੇ ਕੰਟੈਂਟ ਹਟਾਉਣ ਦੀ ਮੰਗ

ਜਸਟਿਸ ਵਿਕਾਸ ਮਹਾਜਨ ਨੇ ਬਚਾਅ ਪੱਖ ਨੂੰ ਜਾਰੀ ਕੀਤੇ ਸੰਮਨ; ਅਦਾਕਾਰ Vijay Deverakonda ਨੇ ਵੀ ਦਾਇਰ ਕੀਤਾ ਕੇਸ

  • fb
  • twitter
  • whatsapp
  • whatsapp
featured-img featured-img
kangna Ranaut
Advertisement

ਅਦਾਕਾਰਾ ਅਤੇ ਭਾਜਪਾ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਨੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਪਹੁੰਚ ਕਰਕੇ ਆਨਲਾਈਨ ਮੀਡੀਆ ਤੋਂ ਆਪਣੇ ਬਾਰੇ ਏਆਈ (AI) ਰਾਹੀਂ ਤਿਆਰ ਕੀਤੀ ਗਈ ਅਤੇ ਅਸ਼ਲੀਲ ਸਮੱਗਰੀ ਨੂੰ ਹਟਾਉਣ ਦੀ ਮੰਗ ਕੀਤੀ ਹੈ। ਜਸਟਿਸ ਵਿਕਾਸ ਮਹਾਜਨ ਨੇ ਕੰਗਨਾ ਰਣੌਤ ਵੱਲੋਂ ਆਪਣੇ ਸ਼ਖਸੀਅਤ ਦੇ ਅਧਿਕਾਰਾਂ (Personality Rights) ਦੀ ਸੁਰੱਖਿਆ ਲਈ ਦਾਇਰ ਮੁਕੱਦਮੇ ’ਤੇ ਬਚਾਅ ਪੱਖ ਦੇ ਪਾਰਟੀਆਂ ਨੂੰ ਸੰਮਨ ਜਾਰੀ ਕੀਤੇ ਹਨ ਅਤੇ ਸੰਕੇਤ ਦਿੱਤਾ ਹੈ ਕਿ ਇਸ ਮਾਮਲੇ ’ਚ ਅੰਤਰਿਮ ਹੁਕਮ ਜਾਰੀ ਕੀਤਾ ਜਾਵੇਗਾ।

ਅਦਾਲਤ ਨੇ ਇਹ ਵੀ ਕਿਹਾ ਕਿ ਉਹ ਤੇਲਗੂ ਅਦਾਕਾਰ ਵਿਜੇ ਦੇਵਰਕੋਂਡਾ ਵੱਲੋਂ ਦਾਇਰ ਇੱਕ ਵੱਖਰੇ ਸ਼ਖਸੀਅਤ ਅਧਿਕਾਰਾਂ ਦੇ ਮੁਕੱਦਮੇ ’ਤੇ ਵੀ ਅੰਤਰਿਮ ਹੁਕਮ ਪਾਸ ਕਰੇਗੀ, ਜਿਸ ਲਈ ਸੰਮਨ ਜਾਰੀ ਕੀਤੇ ਗਏ ਹਨ। ਦੇਵਰਕੋਂਡਾ ਦੇ ਸੀਨੀਅਰ ਵਕੀਲ ਨੇ ਦੋਸ਼ ਲਗਾਇਆ ਕਿ ਵੱਖ-ਵੱਖ ਮਾਧਿਅਮਾਂ ਰਾਹੀਂ ਫਿਲਮ ਸਟਾਰ ਦੀ ਸ਼ਖਸੀਅਤ ਦੀ ਵਰਤੋਂ ਕਰਕੇ ਗੈਰ-ਕਾਨੂੰਨੀ ਵਪਾਰਕ ਲਾਹਾ ਲਿਆ ਜਾ ਰਿਹਾ ਹੈ, ਜਿਸ ਵਿੱਚ ਉਸ ਦੀ ਪਛਾਣ ਵਾਲੀਆਂ ਵਸਤੂਆਂ ਦੀ ਵਿਕਰੀ ਵੀ ਸ਼ਾਮਲ ਹੈ। ਸੀਨੀਅਰ ਵਕੀਲ ਨੇ ਅੱਗੇ ਕਿਹਾ ਕਿ ਏਆਈ ਰਾਹੀਂ ਤਿਆਰ ਕੀਤੀਆਂ ਸੋਸ਼ਲ ਮੀਡੀਆ ਪੋਸਟਾਂ, ਬਣਾਉਟੀ ਪਛਾਣ, ਗਲਤ ਪ੍ਰਚਾਰ ਅਤੇ ਭੱਦੀ ਭਾਸ਼ਾ ਦੀ ਵਰਤੋਂ ਦੇ ਮਾਮਲੇ ਵੀ ਸਾਹਮਣੇ ਆਏ ਹਨ।

Advertisement

ਕੰਗਨਾ ਰਣੌਤ ਦੇ ਵਕੀਲ ਨੇ ਭਾਜਪਾ ਆਗੂ ਨਾਲ ਸਬੰਧਤ ਅਸ਼ਲੀਲ ਅਤੇ ਪੋਰਨੋਗ੍ਰਾਫਿਕ ਸਮੱਗਰੀ, ਝੂਠੀਆਂ ਖ਼ਬਰਾਂ ਦੇ ਨਾਲ-ਨਾਲ ਏਆਈ ਰਾਹੀਂ ਤਿਆਰ ਕੀਤੀ ਗਈ ਉਸ ਸਮੱਗਰੀ ’ਤੇ ਇਤਰਾਜ਼ ਜਤਾਇਆ ਜਿਸ ਵਿੱਚ ਗਲਤ ਤਰੀਕੇ ਨਾਲ ਉਨ੍ਹਾਂ ਦੇ ਬਿਆਨ ਦਿਖਾਏ ਗਏ ਹਨ। ਵਕੀਲ ਨੇ ਕਿਹਾ ਕਿ ਹਾਲਾਂਕਿ ਮੀਮਜ਼ (Memes) ਅਤੇ ਹੋਰ ਇਤਰਾਜ਼ਯੋਗ ਵਿਅੰਗਮਈ ਸਮੱਗਰੀ ਵੀ ਮੌਜੂਦ ਹੈ, ਪਰ ਉਹ ਅੰਤਰਿਮ ਰਾਹਤ ਦੇ ਪੜਾਅ ’ਤੇ ਉਨ੍ਹਾਂ ਵਿਰੁੱਧ ਕਾਰਵਾਈ ਲਈ ਜ਼ੋਰ ਨਹੀਂ ਦੇ ਰਹੇ ਹਨ।

Advertisement

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਪ੍ਰਮੁੱਖ ਸ਼ਖਸੀਅਤਾਂ ਜਿਵੇਂ ਕਿ ਅਦਾਕਾਰਾ ਐਸ਼ਵਰਿਆ ਰਾਏ ਬੱਚਨ, ਅਭਿਸ਼ੇਕ ਬੱਚਨ, ਸਲਮਾਨ ਖਾਨ, ਆਰਟ ਆਫ ਲਿਵਿੰਗ ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀ ਸ਼ੰਕਰ, ਪੱਤਰਕਾਰ ਸੁਧੀਰ ਚੌਧਰੀ, ਪੌਡਕਾਸਟਰ ਰਾਜ ਸ਼ਮਾਨੀ, ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਕ੍ਰਿਕਟਰ ਅਭਿਸ਼ੇਕ ਸ਼ਰਮਾ ਨੇ ਆਪਣੇ ਸ਼ਖਸੀਅਤ ਅਤੇ ਪ੍ਰਚਾਰ ਅਧਿਕਾਰਾਂ ਦੀ ਸੁਰੱਖਿਆ ਲਈ ਹਾਈ ਕੋਰਟ ਦਾ ਰੁੱਖ ਕੀਤਾ ਸੀ। ਹਾਈ ਕੋਰਟ ਨੇ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ ਸੀ।

Advertisement
×