Kapil Sharma Extortion Case: ਕਪਿਲ ਸ਼ਰਮਾ ਨੂੰ ਧਮਕੀ ਦੇਣ ਵਾਲਾ ਕਾਬੂ: ਮੁੰਬਈ ਕ੍ਰਾਈਮ ਬ੍ਰਾਂਚ ਨੇ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ
ਗੋਲਡੀ ਬਰਾੜ ਗਰੁੱਪ ਦਾ ਮੈਂਬਰ ਹੋਣ ਦਾ ਦਾਅਵਾ ਕਰਕੇ 1 ਕਰੋੜ ਰੁਪਏ ਦੀ ਕੀਤੀ ਸੀ ਮੰਗ
Advertisement
Kapil Sharma Extortion Case:ਹਾਲ ਹੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ । ਮੁੰਬਈ ਕ੍ਰਾਈਮ ਬ੍ਰਾਂਚ ਨੇ ਪੱਛਮੀ ਬੰਗਾਲ ਦੇ 24 ਪਰਗਨਾ ਵਿੱਚ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਦਿਲੀਪ ਚੌਧਰੀ ਵਜੋਂ ਹੋਈ ਹੈ। ਪੁਲੀਸ ਦੇ ਅਨੁਸਾਰ ਦਿਲੀਪ ਚੌਧਰੀ, ਜੋ ਕਿ ਗੈਂਗਸਟਰ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਦਾ ਸੀ, ਕਪਿਲ ਸ਼ਰਮਾ ਨੂੰ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕਰਦੇ ਹੋਏ ਈਮੇਲ ਭੇਜ ਰਿਹਾ ਸੀ।
Advertisement
ਪੁਲੀਸ ਨੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਉਸਨੂੰ 30 ਸਤੰਬਰ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਮੁੰਬਈ ਪੁਲੀਸ ਇਸ ਸਮੇਂ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ। ਉਹ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਉਸਦਾ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਗੈਂਗ ਨਾਲ ਕੋਈ ਸਬੰਧ ਹੈ।
Advertisement
×