ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਪਤਨੀ ਅਤੇ ਉਸਦੇ ਸਾਥੀ ਨੂੰ ਸੜਕ ’ਤੇ ਘੁਮਾਇਆ, ਲੈਕਚਰਾਰ ਗ੍ਰਿਫਤਾਰ
ਲੈਕਚਰਾਰ ਨੇ ਦਾਅਵਾ ਕੀਤਾ ਕਿ ਉਸ ਦੀ ਪਤਨੀ ਦਾ ਕਿਸੇ ਹੋਰ ਵਿਅਕਤੀ ਨਾਲ ਸਬੰਧ ਸੀ। ਪੁਲਿਸ ਨੇ ਦੱਸਿਆ ਕਿ ਪਤਨੀ ਅਤੇ ਉਸ ਦੇ ਪੁਰਸ਼ ਸਾਥੀ ਦੋਵਾਂ ਨੇ ਇਸ ਦੋਸ਼ ਨੂੰ ਰੱਦ ਕਰ ਦਿੱਤਾ।
ਨਿਮਾਪਾੜਾ ਪੁਲੀਸ ਸਟੇਸ਼ਨ ਦੇ ਇੰਸਪੈਕਟਰ-ਇੰਚਾਰਜ ਬਾਮਾਦੇਵ ਸਵਾਈਨ ਨੇ ਪੀਟੀਆਈ ਨੂੰ ਫੋਨ 'ਤੇ ਦੱਸਿਆ, ‘‘ਅਸੀਂ ਲੈਕਚਰਾਰ ਅਤੇ ਉਸ ਦੇ ਸਾਥੀ ਨੂੰ ਇੱਕ ਔਰਤ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ, ਹਮਲਾ ਕਰਨ ਅਤੇ ਉਨ੍ਹਾਂ ਨੂੰ ਸੜਕਾਂ 'ਤੇ ਘੁੰਮਾ ਕੇ ਜਨਤਕ ਤੌਰ 'ਤੇ ਅਪਮਾਨਿਤ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ।’’
ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਇੱਕ ਵੀਡੀਓ ਕਲਿੱਪ ਵਿੱਚ ਕਾਲਜ ਲੈਕਚਰਾਰ ਅਤੇ ਉਸ ਦਾ ਦੋਸਤ ਔਰਤ ਅਤੇ ਉਸ ਦੇ ਸਾਥੀ ਨਾਲ ਕੁੱਟਮਾਰ ਕਰਦੇ ਅਤੇ ਉਨ੍ਹਾਂ ਨੂੰ ਘੁੰਮਾਉਂਦੇ ਹੋਏ ਦਿਖਾਈ ਦੇ ਰਹੇ ਸਨ। ਹਾਲਾਂਕਿ ਪੀਟੀਆਈ ਨੇ ਸੁਤੰਤਰ ਤੌਰ 'ਤੇ ਵੀਡੀਓ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਨਹੀਂ ਕੀਤੀ ਹੈ।
ਪੁਲੀਸ ਨੇ ਦੱਸਿਆ ਕਿ ਔਰਤ ਜਿਸ ਦਾ 14 ਸਾਲ ਦਾ ਇੱਕ ਬੇਟਾ ਹੈ, ਨਿਮਾਪਾੜਾ ਕਸਬੇ ਵਿੱਚ ਇੱਕ ਕਿਰਾਏ ਦੇ ਮਕਾਨ ਵਿੱਚ ਵੱਖ ਰਹਿ ਰਹੀ ਸੀ।
ਇਹ ਵੀ ਪੜ੍ਹੋ:
ਨੇਪਾਲ: ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ ਬਣ ਸਕਦੀ ਹੈ ਅੰਤਰਿਮ ਸਰਕਾਰ ਦੀ ਮੁਖੀ
ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ
ਜੰਮੂ-ਕਸ਼ਮੀਰ: ਆਪ ਵਿਧਾਇਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਲੇਸਾ ਪਾਬੰਦੀਆਂ ਜਾਰੀ