ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ ’ਤੇ #ਕੌਮੀ ਬੇਰੁਜ਼ਗਾਰੀ ਦਿਵਸ ਸੋਸ਼ਲ ਮੀਡੀਆ ’ਤੇ ਹੋ ਰਿਹਾ ਟ੍ਰੈਂਡ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 75ਵਾਂ ਜਨਮਦਿਨ ਮਨਾ ਰਹੇ ਹਨ। ਜਿੱਥੇ ਇਕ ਪਾਸੇ ਦੇਸ਼ਾਂ ਵਿਦੇਸ਼ਾਂ ਵਿੱਚੋਂ ਤਮਾਮ ਸਿਆਸੀ ਸ਼ਖ਼ਸੀਅਤਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਜਨਮਦਿਨ ਮੌਕੇ ਵਧਾਈਆਂ ਭੇਜੀਆਂ ਜਾ ਰਹੀਆਂ ਹਨ ਉੱਥੇ ਹੀ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਵੀ #ModiAt75 ਹੈਸ਼ਟੈਗ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ।
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 75ਵਾਂ ਜਨਮਦਿਨ ਮਨਾ ਰਹੇ ਹਨ। ਜਿੱਥੇ ਇਕ ਪਾਸੇ ਦੇਸ਼ਾਂ ਵਿਦੇਸ਼ਾਂ ਵਿੱਚੋਂ ਤਮਾਮ ਸਿਆਸੀ ਸ਼ਖ਼ਸੀਅਤਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਜਨਮਦਿਨ ਮੌਕੇ ਵਧਾਈਆਂ ਭੇਜੀਆਂ ਜਾ ਰਹੀਆਂ ਹਨ ਉੱਥੇ ਹੀ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਵੀ #ModiAt75 ਹੈਸ਼ਟੈਗ ਤਹਿਤ ਲੋਕਾਂ ਵੱਲੋਂ ਸ਼ੁਭਕਾਮਨਾਵਾਂ ਭੇਜੀਆਂ ਜਾ ਰਹੀਆਂ ਹਨ ਅਤੇ ਇਹ ਤੇਜ਼ੀ ਨਾਲ ਟ੍ਰੈਂਡਿੰਗ ਵਿੱਚ ਗਿਆ ਹੈ।

ਹਾਲਾਂਕਿ ਇਸ ਮੌਕੇ ਦੀ ਆਨਲਾਈਨ ਆਲੋਚਨਾ ਵੀ ਹੋਈ ਹੈ ਕਿਉਂਕਿ #NationalUnemploymentDay ਹੈਸ਼ਟੈਗ ਵੀ ਟ੍ਰੈਂਡਿੰਗ ਦੇ ਵਿੱਚ ਹੈ।

Advertisement

ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪੋਸਟ ਕੀਤੇ ਜਾਣ ਤੋਂ ਥੋੜ੍ਹੀ ਦੇਰ ਬਾਅਦ ਹੀ ਇਸ ਰੁਝਾਨ ਨੇ ਤੇਜ਼ੀ ਫੜ ਲਈ। ਰਾਹੁਲ ਗਾਂਧੀ ਨੇ ਲਿਖਿਆ,“ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮਦਿਨ ਦੀਆਂ ਮੁਬਾਰਕਾਂ ਅਤੇ ਮੈਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।”

ਉੱਧਰ ਇਸ ਪੋਸਟ ’ਤੇ ਲੋਕਾਂ ਨੇ ਜਵਾਬ ਦੇਣੇ ਸ਼ੁਰੂ ਕਰ ਦਿੱਤੇ , ਜਿਸ ਵਿੱਚ ਰੁਜ਼ਗਾਰ ਦੇ ਮੁੱਦਿਆਂ ਨੂੰ ਲੈ ਕੇ ਸਰਕਾਰ ਦੀ ਆਲੋਚਨਾ ਕੀਤੀ ਗਈ ਹੈ।

ਕਈ ਲੋਕਾਂ ਨੇ 17 ਸਤੰਬਰ ਨੂੰ ਕੌਮੀ ਬੇਰੁਜ਼ਗਾਰੀ ਦਿਵਸ ਵਜੋਂ ਦਰਸਾਉਣਾ ਸ਼ੁਰੂ ਕਰ ਦਿੱਤਾ ਅਤੇ ਸਰਕਾਰ ’ਤੇ ਰੁਜ਼ਗਾਰ ਸਿਰਜਣ ਦੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿਣ ਦਾ ਦੋਸ਼ ਲਗਾਇਆ।

Advertisement
Show comments