DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੋਸ਼ਲ ਮੀਡੀਆ ’ਤੇ ਪਰੋਸੀ ਜਾ ਰਹੀ ਅਸ਼ਲੀਲਤਾ ਬੱਚਿਆਂ ਲਈ ਖ਼ਤਰਨਾਕ: ਹਰਭਜਨ ਸਿੰਘ

ਰਾਜ ਸਭਾ ਮੈਂਬਰ ਵੱਲੋਂ ਇੰਸਟਾਗ੍ਰਾਮ ਵਰਗੇ ਪਲੇਟਫਾਰਮਾਂ ’ਤੇ ਸਖ਼ਤ ਨਿਯਮ ਲਾਗੂ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
'ਆਪ' ਸੰਸਦ ਮੈਂਬਰ ਹਰਭਜਨ ਸਿੰਘ ਵੀਰਵਾਰ, 12 ਮਾਰਚ, 2026 ਨੂੰ ਨਵੀਂ ਦਿੱਲੀ ਵਿੱਚ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਹਿੱਸੇ ਦੌਰਾਨ ਰਾਜ ਸਭਾ ਵਿੱਚ ਬੋਲਦੇ ਹੋਏ।
Advertisement

ਸਾਬਕਾ ਭਾਰਤੀ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਸਦਨ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ, ਖ਼ਾਸ ਕਰਕੇ ਇੰਸਟਾਗ੍ਰਾਮ ’ਤੇ ਬੱਚਿਆਂ ਨੂੰ ਪਰੋਸੀ ਜਾ ਰਹੀ ਅਸ਼ਲੀਲ ਸਮੱਗਰੀ (Obscene Content) ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਵੀਰਵਾਰ ਨੂੰ ਰਾਜ ਸਭਾ ਵਿੱਚ ਇੱਕ ਚਰਚਾ ਦੌਰਾਨ ਬੋਲਦਿਆਂ ਸਿੰਘ ਨੇ ਕਿਹਾ ਕਿ ਡਿਜੀਟਲ ਪਲੇਟਫਾਰਮਾਂ ਦੀ ਦੁਰਵਰਤੋਂ ਬੱਚਿਆਂ ਦੇ ਭਵਿੱਖ ਲਈ ਵੱਡਾ ਖ਼ਤਰਾ ਬਣ ਰਹੀ ਹੈ ਅਤੇ ਇਸ ਨੂੰ ਰੋਕਣ ਲਈ ਤੁਰੰਤ ਸਖ਼ਤ ਕਾਨੂੰਨਾਂ ਦੀ ਲੋੜ ਹੈ।

ਹਰਭਜਨ ਸਿੰਘ ਨੇ ਕਿਹਾ ਕਿ ਅੱਜ-ਕੱਲ੍ਹ ਇੰਸਟਾਗ੍ਰਾਮ ਵਰਗੀਆਂ ਐਪਸ ’ਤੇ ਅਜਿਹਾ ਕੰਟੈਂਟ ਪਾਇਆ ਜਾ ਰਿਹਾ ਹੈ ਜੋ ‘ਸੌਫਟ ਪੋਰਨੋਗ੍ਰਾਫੀ’ (Soft Pornography) ਦੇ ਬਰਾਬਰ ਹੈ ਅਤੇ ਇਹ 12-13 ਸਾਲ ਦੇ ਬੱਚਿਆਂ ਦੀ ਪਹੁੰਚ ਵਿੱਚ ਸਿਰਫ਼ ਇੱਕ ‘ਕਲਿੱਕ’ ਦੀ ਦੂਰੀ ’ਤੇ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀ ਸਮੱਗਰੀ ਨਾ ਸਿਰਫ਼ ਬੱਚਿਆਂ ਦੀ ਮਾਨਸਿਕਤਾ ’ਤੇ ਮਾੜਾ ਅਸਰ ਪਾ ਰਹੀ ਹੈ, ਸਗੋਂ ਔਰਤਾਂ ਪ੍ਰਤੀ ਉਨ੍ਹਾਂ ਦੇ ਨਜ਼ਰੀਏ ਨੂੰ ਵੀ ਵਿਗਾੜ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਔਰਤਾਂ ਨੂੰ ਸਿਰਫ਼ ਇੱਕ ਵਸਤੂ ਵਜੋਂ ਦੇਖਣ ਦੀ ਰੁਚੀ ਵਧ ਸਕਦੀ ਹੈ, ਜੋ ਸਮਾਜਿਕ ਨਿਘਾਰ ਦਾ ਕਾਰਨ ਬਣੇਗੀ।

Advertisement

ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀਆਂ ਵੈੱਬਸਾਈਟਾਂ ਅਤੇ ਪਲੇਟਫਾਰਮਾਂ ਨੂੰ ਨਿਯਮਤ ਕਰਨ ਲਈ ਸਖ਼ਤ ਡਿਜੀਟਲ ਸੁਰੱਖਿਆ ਨਿਯਮ ਬਣਾਏ ਜਾਣ। ਉਨ੍ਹਾਂ ਮੰਗ ਕੀਤੀ ਕਿ ਅਸ਼ਲੀਲ ਸਮੱਗਰੀ ਪਰੋਸਣ ਵਾਲੀਆਂ ਵੈੱਬਸਾਈਟਾਂ ’ਤੇ ਮੁਕੰਮਲ ਪਾਬੰਦੀ ਲਗਾਈ ਜਾਵੇ ਕਿਉਂਕਿ ਅਜਿਹਾ ਕੰਟੈਂਟ ਸਮਾਜ ਨੂੰ ਕੋਈ ਫਾਇਦਾ ਨਹੀਂ ਦਿੰਦਾ, ਸਗੋਂ ਨੈਤਿਕ ਕਦਰਾਂ-ਕੀਮਤਾਂ ਦਾ ਘਾਣ ਕਰਦਾ ਹੈ।

Advertisement

Advertisement
×