DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

China ਦੀ ਯੂਨੀਵਰਸਿਟੀ ਵਿੱਚ ਹੁਣ ਪੜ੍ਹਾਈ ਜਾਵੇਗੀ Punjabi

Punjab ਦੀ ਪ੍ਰੋਫੈਸਰ ਦੀ ਕੀਤੀ ਨਿਯੁਕਤੀ; ਸਿਰਫ਼ ਭਾਸ਼ਾ ਹੀ ਨਹੀਂ ਸਗੋਂ Punjab ਦਾ ਇਤਿਹਾਸ ਅਤੇ ਸੱਭਿਆਚਾਰ ਵੀ ਪੜ੍ਹਾਵਾਂਗੇ: ਡਾ. ਸੰਧੂ ਬਾਜਵਾ

  • fb
  • twitter
  • whatsapp
  • whatsapp
Advertisement

ਚੀਨ ਦੀ ਬੀਜਿੰਗ ਫੌਰਨ ਸਟੱਡੀਜ਼ ਯੂਨੀਵਰਸਿਟੀ' (BFSU) ਨੇ ਆਪਣੇ ਵਿਦੇਸ਼ੀ ਅਤੇ ਭਾਰਤੀ ਭਾਸ਼ਾਵਾਂ ਦੇ ਕੋਰਸਾਂ ਵਿੱਚ ਹੁਣ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਲ ਕਰ ਲਿਆ ਹੈ। ਇਸ ਦੇ ਨਾਲ ਹੀ ਪੰਜਾਬੀ ਇਸ ਯੂਨੀਵਰਸਿਟੀ ਵਿੱਚ ਪੜ੍ਹਾਈ ਜਾਣ ਵਾਲੀ 102ਵੀਂ ਭਾਸ਼ਾ ਬਣ ਗਈ ਹੈ। ਇਸ ਤੋਂ ਪਹਿਲਾਂ ਇੱਥੇ ਹਿੰਦੀ, ਤਾਮਿਲ ਅਤੇ ਉਰਦੂ ਸਮੇਤ 101 ਭਾਸ਼ਾਵਾਂ ਪੜ੍ਹਾਈਆਂ ਜਾ ਰਹੀਆਂ ਹਨ। ਇਹ ਕੋਰਸ ਮੁੱਖ ਤੌਰ 'ਤੇ ਚੀਨੀ ਵਿਦਿਆਰਥੀਆਂ, ਡਿਪਲੋਮੈਟਾਂ ਅਤੇ ਸਰਕਾਰੀ ਅਧਿਕਾਰੀਆਂ ਲਈ ਹੁੰਦੇ ਹਨ ਤਾਂ ਕਿ ਉਹ ਵਿਦੇਸ਼ੀ ਭਾਸ਼ਾਵਾਂ ਵਿੱਚ ਮਾਹਰ ਹੋ ਸਕਣ।

Advertisement

ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਸਿਖਾਉਣ ਲਈ ਬਠਿੰਡਾ ਦੀ ਕੇਂਦਰੀ ਪੰਜਾਬ ਯੂਨੀਵਰਸਿਟੀ (CUPB) ਦੀ ਸਾਬਕਾ ਪ੍ਰੋਫੈਸਰ ਅਤੇ ਡੀਨ ਡਾ. ਜ਼ਮੀਰਪਾਲ ਕੌਰ ਸੰਧੂ ਬਾਜਵਾ ਨੂੰ ਨਿਯੁਕਤ ਕੀਤਾ ਹੈ। ਡਾ. ਕੌਰ ਨੇ ਦੱਸਿਆ ਕਿ ਉਹ ਉੱਥੇ ਸਿਰਫ਼ ਭਾਸ਼ਾ ਹੀ ਨਹੀਂ ਸਗੋਂ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਵੀ ਪੜ੍ਹਾਉਣਗੇ। ਇਸ ਤੋਂ ਇਲਾਵਾ ਉਨ੍ਹਾਂ ਦੀ ਇੱਕ ਅਹਿਮ ਜ਼ਿੰਮੇਵਾਰੀ ਚੀਨੀ ਅਧਿਆਪਕਾਂ ਨੂੰ ਸਿਖਲਾਈ ਦੇਣਾ ਹੋਵੇਗੀ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਉਹ ਖੁਦ ਚੀਨੀ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਾ ਸਕਣ।

Advertisement

Advertisement
×