ਗਾਇਕ ਤੇ ਅਦਾਕਾਰ ਜੱਸੀ ਗਿੱਲ ਦੀ ਮਾਤਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ
ਪਾਇਲ ਦੇ ਨੇੜਲੇ ਪਿੰਡ ਜੰਡਾਲੀ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਤੇ ਫਿਲਮੀ ਕਲਾਕਾਰ ਜਸਦੀਪ ਸਿੰਘ (ਜੱਸੀ ਗਿੱਲ) ਦੇ ਸਤਿਕਾਰਯੋਗ ਮਾਤਾ ਰਵਿੰਦਰ ਕੌਰ (65 ਸਾਲ) ਪਤਨੀ ਗੁਰਮਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਅੰਤਿਮ ਸੰਸਕਾਰ ਸਮੇਂ ਚਿਖਾ ਨੂੰ ਅਗਨੀ...
ਪਾਇਲ ਦੇ ਨੇੜਲੇ ਪਿੰਡ ਜੰਡਾਲੀ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਤੇ ਫਿਲਮੀ ਕਲਾਕਾਰ ਜਸਦੀਪ ਸਿੰਘ (ਜੱਸੀ ਗਿੱਲ) ਦੇ ਸਤਿਕਾਰਯੋਗ ਮਾਤਾ ਰਵਿੰਦਰ ਕੌਰ (65 ਸਾਲ) ਪਤਨੀ ਗੁਰਮਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਅੰਤਿਮ ਸੰਸਕਾਰ ਸਮੇਂ ਚਿਖਾ ਨੂੰ ਅਗਨੀ ਜੱਸੀ ਗਿੱਲ ਵੱਲੋਂ ਦਿੱਤੀ ਗਈ।
ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸਨ ਜੱਸੀ ਦੇ ਮਾਤਾ
ਮਿਲੀ ਜਾਣਕਾਰੀ ਮੁਤਾਬਕ ਮਾਤਾ ਰਵਿੰਦਰ ਕੌਰ ਪਿਛਲੇ ਕਈ ਮਹੀਨਿਆਂ ਤੋਂ ਕੈਂਸਰ ਦੀ ਨਾਮੁਰਾਦ ਬੀਮਾਰੀ ਤੋਂ ਪੀੜਤ ਸਨ ਅਤੇ ਫੋਰਟਿਸ ਹਸਪਤਾਲ ਗੁਰੂਗ੍ਰਾਮ (ਗੁੜਗਾਓਂ) ਵਿੱਚ ਦਾਖਲ ਸਨ।
ਸਿਆਸੀ, ਧਾਰਮਿਕ ਅਤੇ ਸੰਗੀਤ ਜਗਤ ਦੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ਮਾਤਾ ਰਵਿੰਦਰ ਕੌਰ ਦੇ ਅੰਤਿਮ ਸੰਸਕਾਰ ਸਮੇਂ ਸਿਆਸੀ, ਸਮਾਜਿਕ, ਧਾਰਮਿਕ, ਸੰਗੀਤ ਜਗਤ ਦੀਆਂ ਪ੍ਰਮੁੱਖ ਹਸਤੀਆਂ ਅਤੇ ਮੋਹਤਬਰ ਵਿਅਕਤੀਆਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਆਗੂਆਂ ਨੇ ਕਿਹਾ ਕਿ ਜੱਸੀ ਗਿੱਲ, ਉਨ੍ਹਾਂ ਦੀਆਂ ਭੈਣਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਲਈ ਮਾਂ ਦਾ ਵਿਛੋੜਾ ਅਸਹਿ ਹੈ, ਜਿਸ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ।
ਅੰਤਿਮ ਯਾਤਰਾ 'ਚ ਸ਼ਾਮਲ ਹੋਈਆਂ ਮੁੱਖ ਸ਼ਖਸੀਅਤਾਂ
ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਚੇਅਰਮੈਨ ਜਗਰੂਪ ਸਿੰਘ ਸੇਹ (ਜ਼ਿਲ੍ਹਾ ਪਰਿਸ਼ਦ ਲੁਧਿਆਣਾ), ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਰੁਪਿੰਦਰ ਸਿੰਘ ਰਾਜਾ ਗਿੱਲ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਸਾਬਕਾ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਯਾਦੀ, ਸਾਬਕਾ ਚੇਅਰਮੈਨ ਸਤਿਨਾਮ ਸਿੰਘ ਸੋਨੀ ਰੋਹਣੋ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਵਿੰਦਰ ਸਿੰਘ ਗਿੱਲ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਪ੍ਰੋਫੈਸਰ ਗੁਰਮੁੱਖ ਸਿੰਘ ਸਿਆੜ੍ਹ, ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲਾ, ਅਕਾਲੀ ਆਗੂ ਨਵਤੇਜ ਸਿੰਘ ਖੱਟੜਾ, ਸਾਬਕਾ ਪ੍ਰਧਾਨ ਮਲਕੀਤ ਸਿੰਘ ਗੋਗਾ, ਸਰਪੰਚ ਊਧਮ ਸਿੰਘ ਗਿੱਲ, ਰਣਬੀਰ ਸਿੰਘ ਖੱਟੜਾ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਗਾਇਕ ਰਣਜੀਤ ਬਾਵਾ, ਬੱਬਲ ਰਾਏ, ਬੰਟੀ ਬੈਂਸ, ਜੀ. ਗੁਰੀ ਜਰਗ, ਡਾ. ਭਗਤ ਸਿੰਘ ਮਿੰਟੂ, ਸਰਪੰਚ ਯਾਦਵਿੰਦਰ ਸਿੰਘ ਧਮੋਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
ਸਵ. ਮਾਤਾ ਰਵਿੰਦਰ ਕੌਰ ਦੀ ਫਾਈਲ ਫੋਟੋ। ਫੋਟੋ; ਜੱਗੀ

