DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Social Media Ban: 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਦੀ ਤਿਆਰੀ !

ਬੱਚਿਆਂ ਦੇ ਡਿਜੀਟਲ ਭਵਿੱਖ ਲਈ ਨਾਰਵੇ (Norway) ਸਰਕਾਰ ਦਾ ਵੱਡਾ ਕਦਮ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Social Media Ban: ਨਾਰਵੇ (Norway) ਸਰਕਾਰ ਨੇ ਅੱਜ ਇੱਕ ਇਤਿਹਾਸਕ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਉਹ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾਉਣ ਲਈ ਨਵਾਂ ਕਾਨੂੰਨ ਪੇਸ਼ ਕਰੇਗੀ। ਇਸ ਪ੍ਰਸਤਾਵਿਤ ਕਾਨੂੰਨ ਤਹਿਤ ਹੁਣ ਤਕਨੀਕੀ ਕੰਪਨੀਆਂ (Tech Companies) ਦੀ ਇਹ ਸਿੱਧੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਆਪਣੇ ਪਲੇਟਫਾਰਮਾਂ ’ਤੇ ਉਮਰ ਦੀ ਸਖ਼ਤੀ ਨਾਲ ਪੁਸ਼ਟੀ (Age Verification) ਕਰਨ।

ਨਾਰਵੇ ਦੇ ਪ੍ਰਧਾਨ ਮੰਤਰੀ ਜੋਨਸ ਗਹਿਰ ਸਟੋਰ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ, “ ਅਸੀਂ ਇਹ ਕਾਨੂੰਨ ਇਸ ਲਈ ਲਿਆ ਰਹੇ ਹਾਂ ਕਿਉਂਕਿ ਅਸੀਂ ਅਜਿਹਾ ਬਚਪਨ ਚਾਹੁੰਦੇ ਹਾਂ ਜਿੱਥੇ ਬੱਚੇ ਸੱਚਮੁੱਚ ਬੱਚੇ ਬਣ ਕੇ ਰਹਿ ਸਕਣ। ਬੱਚਿਆਂ ਦੀ ਖੇਡ, ਦੋਸਤੀ ਅਤੇ ਰੋਜ਼ਾਨਾ ਦੀ ਜ਼ਿੰਦਗੀ ਨੂੰ ਅਲਗੋਰਿਦਮ ਅਤੇ ਸਕ੍ਰੀਨਾਂ ਦੁਆਰਾ ਹੜੱਪਣ ਨਹੀਂ ਦਿੱਤਾ ਜਾ ਸਕਦਾ।”

Advertisement

ਉਨ੍ਹਾਂ ਅੱਗੇ ਕਿਹਾ ਕਿ ਬੱਚਿਆਂ ਦੇ ਡਿਜੀਟਲ ਜੀਵਨ ਨੂੰ ਸੁਰੱਖਿਅਤ ਬਣਾਉਣ ਲਈ ਇਹ ਇੱਕ ਬੇਹੱਦ ਜ਼ਰੂਰੀ ਕਦਮ ਹੈ। ਲੇਬਰ ਪਾਰਟੀ ਦੀ ਅਗਵਾਈ ਵਾਲੀ ਇਸ ਘੱਟ ਗਿਣਤੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧੀ ਬਿੱਲ 2026 ਦੇ ਅੰਤ ਤੱਕ ਸੰਸਦ ਵਿੱਚ ਪੇਸ਼ ਕਰ ਦਿੱਤਾ ਜਾਵੇਗਾ। ਇਸ ਕਦਮ ਨੂੰ ਦੁਨੀਆ ਭਰ ਵਿੱਚ ਬੱਚਿਆਂ ਦੇ ਮਾਨਸਿਕ ਸਿਹਤ ’ਤੇ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਚੁੱਕੇ ਗਏ ਸਭ ਤੋਂ ਸਖ਼ਤ ਕਦਮਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ।

Advertisement

Advertisement
×