DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਇਹ ਹੁੰਦੀ ਹੈ ਪੰਜਾਬੀਅਤ! ਅਸਾਮ ਦੇ ਹੜ੍ਹ ਪੀੜਤਾਂ ਲਈ ਫਰਿਸ਼ਤਾ ਬਣੇ ਪੰਜਾਬ ਦੇ ਨੌਜਵਾਨ

ਅਸਾਮ ਦੇ ਹੜ੍ਹ ਪੀੜਤਾਂ ਲਈ ਸ਼ੁਰੂ ਕੀਤਾ ਵੱਡਾ ਰਾਹਤ ਅਭਿਆਨ

  • fb
  • twitter
  • whatsapp
  • whatsapp
featured-img featured-img
ਵੀਡੀਓਗ੍ਰੈਬ, ਇੰਸਟਾਗ੍ਰਾਮ, Punjabrulers.
Advertisement

ਅਸਾਮ ਵਿੱਚ ਕੁਦਰਤ ਦੇ ਕਹਿਰ ਕਾਰਨ ਆਏ ਹੜ੍ਹਾਂ ਨੇ ਲੱਖਾਂ ਲੋਕਾਂ ਦਾ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। 75 ਦੇ ਕਰੀਬ ਲੋਕ ਆਪਣੀ ਜਾਣ ਗੁਆ ਚੁੱਕੇ ਹਨ, ਅਤੇ ਵੱਡੀ ਗਿਣਤੀ ਵਿੱਚ ਲੋਕ ਬੇਘਰ ਹੋ ਗਏ ਹਨ, ਇਸ ਔਖੀ ਘੜੀ ਵਿੱਚ ਪੰਜਾਬੀਆਂ ਨੇ ਇੱਕ ਵਾਰ ਫਿਰ ‘ਸਰਬੱਤ ਦੇ ਭਲੇ’ ਅਤੇ ਮਨੁੱਖਤਾ ਦੀ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ। ਪੰਜਾਬ ਤੋਂ ਵੱਖ-ਵੱਖ ਸਮਾਜਿਕ ਸੰਸਥਾਵਾਂ, ਨੌਜਵਾਨਾਂ ਅਤੇ ਸੇਵਾਦਾਰਾਂ ਦੀਆਂ ਟੀਮਾਂ ਹਜ਼ਾਰਾਂ ਕਿਲੋਮੀਟਰ ਦੂਰ ਅਸਾਮ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਸ਼ਿਵਸਾਗਰ, ਚਰਾਈਦੇਓ ਅਤੇ ਡਿਬਰੂਗੜ੍ਹ ਵਿੱਚ ਪਹੁੰਚ ਕੇ ਰਾਹਤ ਕਾਰਜਾਂ ਵਿੱਚ ਦਿਨ-ਰਾਤ ਜੁੱਟੀਆਂ ਹੋਈਆਂ ਹਨ।

ਪੰਜਾਬ ਦੇ ਨੌਜਵਾਨ ਹੜ੍ਹ ਦੇ ਪਾਣੀ ਵਿੱਚ ਉੱਤਰ ਕੇ ਲੋਕਾਂ ਤੱਕ ਸੁੱਕਾ ਰਾਸ਼ਨ, ਪੀਣ ਵਾਲਾ ਸਾਫ਼ ਪਾਣੀ, ਦਵਾਈਆਂ ਅਤੇ ਜ਼ਰੂਰੀ ਵਸਤੂਆਂ ਪਹੁੰਚਾ ਰਹੇ ਹਨ। ਪ੍ਰਭਾਵਿਤ ਇਲਾਕਿਆਂ ਵਿੱਚੋਂ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਲਈ ਪੰਜਾਬੀ ਸੇਵਾਦਾਰਾਂ ਵੱਲੋਂ ਕਿਸ਼ਤੀਆਂ ਰਾਹੀਂ ਬਚਾਅ ਕਾਰਜ ਚਲਾਏ ਜਾ ਰਹੇ ਹਨ।

Advertisement

ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਮੈਡੀਕਲ ਸੇਵਾਵਾਂ ਸ਼ੁਰੂ

ਅਸਾਮ ਦੇ ਸ਼ਿਵਸਾਗਰ ਸ਼ਹਿਰ ਸਥਿਤ ਗੁਰਦੁਆਰਾ ਸਾਹਿਬ ਅਤੇ ਪੰਜਾਬ ਤੋਂ ਪਹੁੰਚੀਆਂ ਟੀਮਾਂ ਵੱਲੋਂ ਹਰ ਰੋਜ਼ ਹਜ਼ਾਰਾਂ ਪ੍ਰਭਾਵਿਤ ਲੋਕਾਂ ਲਈ 24 ਘੰਟੇ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਪਾਣੀ ਕਾਰਨ ਫੈਲਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਡਾਕਟਰੀ ਟੀਮਾਂ ਵੱਲੋਂ ਫ੍ਰੀ ਮੈਡੀਕਲ ਕੈਂਪ ਲਗਾ ਕੇ ਦਵਾਈਆਂ ਵੀ ਵੰਡੀਆਂ ਜਾ ਰਹੀਆਂ ਹਨ।

Advertisement

ਸਥਾਨਕ ਅਸਾਮੀ ਲੋਕਾਂ ਵੱਲੋਂ ਪੰਜਾਬ ਦੇ ਇਸ ਭਾਈਚਾਰਕ ਸਾਂਝ ਅਤੇ ਹਮਦਰਦੀ ਦੇ ਜਜ਼ਬੇ ਦੀ ਭੂਰੀ-ਭੂਰੀ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਵੀ ਦੇਸ਼ ਦੇ ਕਿਸੇ ਕੋਨੇ ’ਚ ਕੋਈ ਆਫ਼ਤ ਆਉਂਦੀ ਹੈ, ਤਾਂ ਪੰਜਾਬੀ ਸਭ ਤੋਂ ਅੱਗੇ ਹੋ ਕੇ ਮਦਦ ਦਾ ਹੱਥ ਵਧਾਉਂਦੇ ਹਨ।

ਇੰਟਰਨੈੱਟ ’ਤੇ ਵੀ ਲੋਕਾਂ ਵੱਲੋਂ ਕੀਤੀ ਜਾ ਰਹੀ ਸ਼ਲਾਘਾ

ਇੰਸਟਾਗ੍ਰਾਮ ’ਤੇ ਇਨ੍ਹਾਂ ਰਾਹਤ ਕਾਰਜਾਂ ਦੀਆਂ ਵੀਡੀਓਜ਼ ਨੂੰ ਲੱਖਾਂ ਲੋਕ ਦੇਖ ਚੁੱਕੇ ਹਨ ਅਤੇ ਨੇਟੀਜ਼ਨਜ਼ ਪੰਜਾਬ ਦੇ ਨੌਜਵਾਨਾਂ ਦੀ ਸੇਵਾ ਭਾਵਨਾ ਨੂੰ ਸਲਾਮ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇਹ ਵੀਡੀਓਜ਼ ਇਨਸਾਨੀਅਤ ਅਤੇ ਪੰਜਾਬੀਅਤ ਦੀ ਇੱਕ ਜਿਊਂਦੀ-ਜਾਗਦੀ ਤਸਵੀਰ ਹਨ।

Advertisement
×