ਲੁਧਿਆਣਾ: ਕੇਦਰੀ ਜੇਲ੍ਹ ਦੇ ਅਧਿਕਾਰੀਆਂ ਵਲੋਂ ਕੀਤੀ ਅਚਨਚੇਤ ਚੈਕਿੰਗ ਦੌਰਾਨ ਲਾਵਾਰਿਸ ਹਾਲਤ ਵਿੱਚ 7 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਸਹਾਇਕ ਸੁਪਰਡੈਂਟ ਕਸ਼ਮੀਰ ਲਾਲ ਨੇ ਦੱਸਿਆ ਹੈ ਕਿ ਜੇਲ੍ਹ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਗੰਗਾ ਵਾਰਡ ਪਖਾਨੇ ਵਿੱਚੋਂ 1 ਟੱਚ ਮੋਬਾਈਲ ਫੋਨ ਸਮੇਤ ਬੈਟਰੀ ਬਗੈਰ ਸਿੰਮ ਲਾਵਾਰਿਸ ਹਾਲਤ ਵਿੱਚ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਗਗਨਦੀਪ ਸ਼ਰਮਾ ਨੇ ਦੱਸਿਆ ਹੈ ਕਿ ਜੇਲ੍ਹ ਅੰਦਰ ਕੀਤੀ ਅਚਨਚੇਤ ਚੈਕਿੰਗ ਦੌਰਾਨ ਬੈਰਕ ਨੰਬਰ 6 ਦੇ ਪਖਾਨਿਆਂ ਵਿੱਚੋਂ 6 ਕੀਪੈਡ ਮੋਬਾਈਲ ਫੋਨ ਲਾਵਾਰਿਸ ਹਾਲਤ ਵਿੱਚ ਬਰਾਮਦ ਹੋਏ ਹਨ। ਥਾਣਾ ਡਿਵੀਜ਼ਨ ਨੰਬਰ ਸੱਤ ਦੇ ਥਾਣੇਦਾਰ ਬਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵਲੋਂ ਜੇਲ੍ਹ ਨਿਯਮਾਂ ਦੀ ਉਲੰਗਣਾ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ