ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਜੂਨ
ਪਾਵਰਕੌਮ ਦੇ ਮੁੱਖ ਇੰਜਨੀਅਰ ਵੱਲੋਂ ਬਿਜਲੀ ਸ਼ਿਕਾਇਤ ਦਰਜ ਕਰਵਾਉਣ ਵਾਸਤੇ ਟੈਲੀਫੋਨ ਨੰਬਰ 1912 ਤੋਂ ਇਲਾਵਾ ਹੋਰ ਬਦਲਵੇਂ ਨੰਬਰਾਂ ਦੀ ਸੂਚੀ ਜਾਰੀ ਕੀਤੀ ਹੈ। ਪਾਵਰਕੌਮ ਕੇਂਦਰੀ ਜ਼ੋਨ ਦੇ ਚੀਫ਼ ਇੰਜਨੀਅਰ ਇੰਦਰਪਾਲ ਸਿੰਘ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਵਰਕੌਮ ਵੱਲੋਂ ਝੋਨੇ ਦੀ ਬਿਜਾਈ ਅਤੇ ਗਰਮੀ ਦੌਰਾਨ ਖਪਤਕਾਰਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਖਪਤਕਾਰਾਂ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਮੋਬਾਈਲ ਫੋਨ ਨੰਬਰ 9646121458 ਜਾਂ 9646121459 ‘ਤੇ ਕਰ ਸਕਦੇ ਹਨ ਜਾਂ ‘ਪੀਐੱਸਪੀਸੀਐੱਲ ਕੰਜ਼ਿਊਮਰ ਸਰਵਿਸਿਜ਼’ ਮੋਬਾਈਲ ਐਪ ‘ਤੇ ਵੀ ਸ਼ਿਕਾਇਤ ਦਰਜ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੇਖਿਆ ਗਿਆ ਹੈ ਕਿ ਧੂੜ-ਮਿੱਟੀ ਅਤੇ ਹਨੇਰੀ ਦੇ ਨਾਲ-ਨਾਲ ਭਾਰੀ ਬਾਰਿਸ਼ ਵਰਗੀਆਂ ਅਣਜਾਣ ਸਥਿਤੀਆਂ ਵਿੱਚ ਵਸਨੀਕਾਂ ਨੂੰ ਬਿਜਲੀ ਸਪਲਾਈ ਵਿੱਚ ਵਿਘਨ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਬਾਅਦ, ਹੈਲਪਲਾਈਨ ਨੰਬਰ 1912 ‘ਤੇ ਭੀੜ ਹੋਣ ਕਾਰਨ ਸ਼ਿਕਾਇਤ ਦਰਜ ਕਰਾਉਣ ਲਈ ਕਾਲਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਲਈ ਵੱਖ ਵੱਖ ਡਵੀਜ਼ਨ ਵਿੱਚ ਵੀ ਸ਼ਿਕਾਇਤ ਦਰਜ ਕਰਾਉਣ ਲਈ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇੱਕ ਐਸਐਮਐਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ ਜਿਸ ਰਾਹੀਂ ਖਪਤਕਾਰ ਆਪਣੀ ਸ਼ਿਕਾਇਤ ਦੀ ਸਥਿਤੀ ਜਾਣ ਸਕਦੇ ਹਨ। ਖਪਤਕਾਰ ਸ਼ਿਕਾਇਤ ਦੀ ਸਥਿਤੀ ਬਾਰੇ ਜਾਣਨ ਲਈ ਸ਼ਿਕਾਇਤ ਟੋਲ ਫਰੀ ਨੰਬਰ 1800-180-1512 ‘ਤੇ ਐਸਐਮਐਸ ਕਰ ਸਕਦੇ ਹਨ। ਉਨ੍ਹਾਂ ਬਿਜਲੀ ਖਪਤਕਾਰਾਂ ਦੀ ਸਹੂਲਤ ਲਈ ਪੀਐਸਪੀਸੀਐਲ ਦੇ ਕੇਂਦਰੀ ਜ਼ੋਨ ਦੀਆਂ ਸਾਰੀਆਂ ਡਿਵੀਜ਼ਨਾਂ ਦੇ ਨੰਬਰਾਂ ਦੀ ਸੂਚੀ ਵੀ ਜਾਰੀ ਕੀਤੀ ਹੈ।