ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਇੱਕ ਮੋਟਰਸਾਈਕਲ ਚੋਰ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਸੁਲੱਖਣ ਸਿੰਘ ਨੇ ਦੱਸਿਆ ਹੈ ਕਿ ਵੇਦ ਪ੍ਰਕਾਸ਼ ਵਾਸੀ ਗਲੀ ਨੰਬਰ 9-ਬੀ ਬਸੰਤ ਨਗਰ ਨੇ ਆਪਣਾ ਮੋਟਰਸਾਈਕਲ ਡੀਸੀ ਦਫ਼ਤਰ ਸਥਿਤ ਬਹੁਮੰਜ਼ਿਲਾ ਪਾਰਕਿੰਗ ਵਿੱਚ ਲੌਕ ਲਗਾ ਕੇ ਖੜ੍ਹਾਇਆ ਸੀ, ਜਿਸ ਨੂੰ ਕੋਈ ਨਾਮਲੂਮ ਵਿਅਕਤੀ ਚੋਰੀ ਕਰ ਕੇ ਲੈ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਲ ਕਰਨ ‘ਤੇ ਪਤਾ ਲੱਗਿਆ ਕਿ ਜਗਰੂਪ ਸਿੰਘ ਵਾਸੀ ਪਿੰਡ ਤਲਵੰਡੀ ਨੌਅਬਾਦ ਨੇੜੇ ਗੁਰਦੁਆਰਾ ਸਾਹਿਬ ਨੇ ਮੋਟਰਸਾਈਕਲ ਚੋਰੀ ਕੀਤਾ ਹੈ। ਦੋਰਾਨੇ ਤਫਤੀਸ਼ ਉਸ ਨੂੰ ਗ੍ਰਿਫ਼ਤਾਰ ਕਰ ਕੇ ਉਕਤ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ