ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਜੂਨ
ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਤਿੰਨ ਜਣਿਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 3 ਦੇ ਥਾਣੇਦਾਰ ਮੋਹਨ ਸਿੰਘ ਨੇ ਦੱਸਿਆ ਹੈ ਕਿ ਹੁਸ਼ਿਆਰਪੁਰੀਆ ਚਾਟ ਭੰਡਾਰ ਦੁਕਾਨ ਕੋਲ ਵਿਸ਼ਾਲ ਤੇ ਉਸ ਦਾ ਸਾਥੀ ਵਾਸੀ ਸਕੂਟਰ ‘ਤੇ ਆ ਰਹੇ ਸਨ, ਜੋ ਪੁਲੀਸ ਪਾਰਟੀ ਨੂੰ ਦੇਖ ਕੇ ਘਬਰਾ ਗਏ, ਉਨ੍ਹਾਂ ਨੂੰ ਸ਼ੱਕ ਦੇ ਅਧਾਰ ‘ਤੇ ਕਾਬੂ ਕਰ ਕੇ ਤਲਾਸ਼ੀ ਲਈ ਤਾਂ 140 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਸਰਾਭਾ ਨਗਰ ਦੇ ਥਾਣੇਦਾਰ ਸੁਭਾਸ਼ ਰਾਜ ਨੇ ਰਿੰਕੂ ਕੁਮਾਰ ਵਾਸੀ ਗਲੀ ਨੰਬਰ 1 ਭਾਈ ਦਾਇਆ ਸਿੰਘ ਨਗਰ ਤੇ ਅਜੈ ਕੁਮਾਰ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 52 ਗ੍ਰਾਮ ਨਸ਼ੀਲ਼ਾ ਪਾਊਡਰ ਬਰਾਮਦ ਹੋਇਆ।