ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਮਾਰਚ
ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ‘ਚ ਐੱਨਐੱਸਐੱਸ ਵਿੰਗ ਅਤੇ ਪ੍ਰੋਗਰਾਮ ਅਫਸਰ ਪ੍ਰੋ. ਜਸਵੀਰ ਸਿੰਘ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਾਇਆ ਗਿਆ ਜਿਸ ਵਿੱਚ 100 ਬਲੱਡ ਯੂਨਿਟ ਇਕੱਤਰ ਕੀਤਾ ਗਿਆ। ਕੈਂਪ ਦਾ ਉਦਘਾਟਨ ਕਰਦਿਆਂ ਪ੍ਰਿੰਸੀਪਲ ਸਹਿਜਪਾਲ ਸਿੰਘ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਕਈ ਵੱਡੀਆਂ ਬਿਮਾਰੀਆ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿਖ ਵਿੱਚ ਵੀ ਖ਼ੂਨਦਾਨ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦਸਿਆ ਕਿ ਸੁਸਾਇਟੀ ਵੱਲੋਂ ਲਗਾਏ ਗਏ ਇਸ 617ਵੇਂ ਖੂਨਦਾਨ ਕੈਂਪ ਦੌਰਾਨ 100 ਯੂਨਿਟ ਖੂਨਦਾਨ ਡੀਐਮਸੀ ਹਸਪਤਾਲ ਅਤੇ ਰਘੂਨਾਥ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਹੈ ਜੋ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਪ੍ਰੋ. ਸੁਖਜੀਤ ਸਿੰਘ, ਡਾ. ਪਰਮਿੰਦਰ ਸਿੰਘ, ਪ੍ਰੋ. ਮਨਮੋਹਨ ਸਿੰਘ, ਪ੍ਰੋ ਸਤਜੋਤ ਸਿੰਘ, ਪ੍ਰੋ.ਸ਼ਿਵਮਨਜੀਤ ਸਿੰਘ, ਪ੍ਰੋ. ਰੁਪਿੰਦਰਜੀਤ ਸਿੰਘ ਅਤੇ ਸਿਮਰਨਜੀਤ ਕੌਰ ਵੀ ਹਾਜ਼ਰ ਸਨ।