ਲੁਧਿਆਣਾ: ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਵਿਸ਼ਵ ਖੂਨਦਾਨ ਦਿਵਸ ਮੌਕੇ ਅਸ਼ੋਕ ਮਲਹੌਤਰਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ 638ਵਾਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 50 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ ਰੈਡੀਸਨ ਬਲਿਊ ਹੋਟਲ ਵਿਖੇ ਲਗਾਏ ਕੈਂਪ ਦਾ ਉਦਘਾਟਨ ਰੇਡੀਸਨ ਬਲਿਊ ਹੋਟਲ ਦੇ ਮੈਨੇਜਰ ਅਭੈ ਕੁਮਾਰ ਨੇ ਕੀਤਾ। ਇਸ ਮੌਕੇ ਐਮਬੀਡੀ ਗਰੁੱਪ ਦੇ ਐਸੋਸੀਏਟ ਵਾਈਸ ਪ੍ਰਧਾਨ ਪ੍ਰਭਜੋਤ ਸਿੰਘ ਖੇੜਾ ਨੇ ਕਿਹਾ ਕਿ ਚੈਰੀਟੇਬਲ ਟਰੱਸਟ ਸਮਾਜ ਭਲਾਈ ਦੇ ਕੰਮਾਂ ਵਿੱਚ ਪਹਿਲਾਂ ਹੀ ਅੱਗੇ ਹੋਕੇ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ ਇਸ ਲਈ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਅਤੇ ਮਨੁੱਖਤਾ ਦੇ ਭਲੇ ਲਈ ਇਹ ਖੂਨਦਾਨ ਕੈਂਪ ਲਗਾਇਆ ਗਿਆ ਹੈ। ਇਸ ਸਮੇਂ ਐਮਬੀਡੀ ਮਾਲ ਅਤੇ ਹੋਟਲ ਸਟਾਫ਼ ਦੇ 50 ਮੈਂਬਰਾਂ ਨੇ ਖ਼ੂਨਦਾਨ ਕੀਤਾ। -ਨਿੱਜੀ ਪੱਤਰ ਪ੍ਰੇਰਕ