ਮਾਨਸਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਉਨ੍ਹਾਂ ਦੇ ਕੇਸਾਂ ਦੀ ਸਹੀ ਜਾਣਕਾਰੀ ਦੇਣ ਅਤੇ ਪਛਾਣ ਪੱਤਰ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ਼ਿਲਪਾ ਨੇ ਦੱਸਿਆ ਕਿ ਇਨ੍ਹਾਂ ਪਹਿਚਾਣ ਪੱਤਰਾਂ ਨਾਲ ਹਰ ਕੈਦੀ ਅਤੇ ਹਵਾਲਾਤੀ ਦੇ ਕੇਸ ਦਾ ਪੂਰਾ ਵੇਰਵਾ, ਜੇਲ੍ਹ ਵਿੱਚ ਦਾਖਲ ਹੋਣ ਦੀ ਤਰੀਕ, ਫੈਸਲੇ ਦੀ ਤਰੀਕ, ਅਪੀਲ ਸਬੰਧੀ ਜਾਣਕਾਰੀ, ਵਕੀਲ ਸਬੰਧੀ ਜਾਣਕਾਰੀ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਪਛਾਣ ਪੱਤਰ ਹਰ ਕੈਦੀ ਅਤੇ ਹਵਾਲਾਤੀ ਨੂੰ ਸਰਕਾਰ ਵੱਲੋਂ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ। -ਪੱਤਰ ਪ੍ਰੇਰਕ