ਪੱਤਰ ਪ੍ਰੇਕਰ
ਪੰਚਕੂਲਾ, 28 ਜੂਨ
ਜ਼ਿਲ੍ਹਾ ਖੁਰਾਕ ਸੁਰੱਖਿਆ ਅਫਸਰ ਗੌਰਵ ਸ਼ਰਮਾ ਨੇ ਅੱਜ ਇੱਥੇ ਵੱਖ-ਵੱਖ ਰੈਸਟੋਰੈਂਟਾਂ, ਢਾਬਿਆਂ, ਡੇਅਰੀਆਂ, ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਤੇ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ। ਉਨ੍ਹਾਂ ਕਿਹਾ ਕਿ ਖਾਣਯੋਗ ਨਾ ਹੋਣ ਵਾਲੀਆਂ ਖਾਣ ਵਾਲੀਆਂ ਵਸਤਾਂ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ ਤੇ ਸਾਰੇ ਵਿਕਰੇਤਾਵਾਂ ਨੂੰ ਦੂਸ਼ਿਤ ਅਤੇ ਬਾਸੀ ਖਾਣ-ਪੀਣ ਵਾਲੀਆਂ ਵਸਤਾਂ ਨਾ ਵੇਚਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਜੇਕਰ ਕੋਈ ਦੁਕਾਨਦਾਰ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।