ਪਠਾਨਕੋਟ: ਇੱਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਖਾ ਲਈ। ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਚੰਦਰ ਸ਼ੇਖਰ ਵਾਸੀ ਸੁਜਾਨਪੁਰ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਨ ਬਾਅਦ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ਮ੍ਰਿਤਕ ਦੀ ਪਤਨੀ ਜੋਤੀ ਬਾਲਾ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਇਆ ਕਿ ਉਸ ਦੇ ਪਤੀ ਚੰਦਰ ਸ਼ੇਖਰ ਦਾ ਕੁਝ ਦਿਨ ਪਹਿਲਾਂ ਦਿਮਾਗੀ ਸੰਤੁਲਨ ਠੀਕ ਨਹੀਂ ਸੀ। ਜਿਸ ਨੇ ਗਲਤੀ ਨਾਲ ਸਲਫਾਸ ਖਾ ਲਈ ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। -ਪੱਤਰ ਪ੍ਰੇਰਕ