ਖੇਤਰੀ ਪ੍ਰਤੀਨਿਧ
ਪਟਿਆਲਾ, 4 ਨਵੰਬਰ
ਜ਼ਿਲ੍ਹੇ ‘ਚ ਅੱਜ ਡੇਂਗੂ ਦੇ 19 ਹੋਰ ਨਵੇਂ ਕੇਸ ਮਿਲਣ ਨਾਲ ਕੇਸਾਂ ਦੀ ਕੁੱਲ ਗਿਣਤੀ 421 ਹੋ ਗਈ ਹੈ। ਡੇਂਗੂ ਬੁਖਾਰ ਦੀ ਮਾਰ ਦੀ ਰੋਕਥਾਮ ਲਈ ਚਲਾਏ ਜਾ ਰਹੇ ‘ਫਰਾਈ ਡੇਅ-ਡਰਾਈ ਡੇਅ ਅਭਿਆਨ’ ਤਹਿਤ ਕਾਰਜਕਾਰੀ ਸਿਵਲ ਸਰਜਨ ਡਾ. ਵਿਕਾਸ ਗੋਇਲ ਦੀ ਨਿਗਰਾਨੀ ਹੇਠਾਂ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਇਲਾਕੇ ਭਰ ‘ਚ 31 ਹਜ਼ਾਰ ਘਰਾਂ ਅਤੇ ਥਾਵਾਂ ‘ਤੇ ਜਾ ਕੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਸਖ਼ਤੀ ਨਾਲ਼ ਚੈਕਿੰਗ ਕੀਤੀ ਗਈ। ਇਸ ਦੌਰਾਨ 296 ਥਾਵਾਂ ਤੋਂ ਮੱਛਰਾਂ ਦਾ ਲਾਰਵਾ ਮਿਲਿਆ, ਜਿਸ ਨੂੰ ਮੌਕੇ ‘ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।
ਇਸ ਮੌਕੇ ‘ਤੇ ਜ਼ਿਲ੍ਹਾ ਐਪੀਡੋਮੋਲੋਜਿਸਟ ਅਤੇ ਡੇਂਗੂ ਸਬੰਧੀ ਜ਼ਿਲ੍ਹਾ ਨੋਡਲ ਅਫਸਰ ਡਾ. ਸੁਮਿਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਪੁੱਜ ਕੇ ਇਸ ਮੁਹਿੰਮ ਦਾ ਨਿਰੀਖਣ ਕੀਤਾ। ਨੋਡਲ ਅਫਸਰ ਡਾ. ਸੁਮਿਤ ਸਿੰਘ ਨੇ ਕਿਹਾ ਡੇਂਗੂ ਬੁਖਾਰ ਨੂੰ ਹਲਕੇ ਵਿੱਚ ਨਾ ਲਿਆ ਜਾਵੇ।