ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਪ੍ਰੋ. ਡਾ. ਸੁਹਿੰਦਰਬੀਰ ਨੇ ਆਪਣੀ ਮਰਹੂਮ ਪਤਨੀ ਹਰਚਰਨ ਕੌਰ ਦੀ ਯਾਦ ਵਿਚ ਪੰਜਾਬੀ ਵਿਭਾਗ ਦੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ਾ ਪ੍ਰਦਾਨ ਕਰਨ ਹਿੱਤ ਪੰਜ ਲੱਖ ਰੁਪਏ ਦੀ ਰਕਮ ‘ਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੂੰ ਭੇਟ ਕੀਤੀ। ਇਸ ਮੌਕੇ ‘ਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸਰਬਜੋਤ ਸਿੰਘ ਬਹਿਲ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਵੀ ਹਾਜ਼ਰ ਸਨ। ਉਪ-ਕੁਲਪਤੀ ਡਾ. ਸੰਧੂ ਨੇ ਡਾ. ਸੁਹਿੰਦਰਬੀਰ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਤਨਾਂ ਸਦਕਾ ਮਾਂ-ਬੋਲੀ ਪੰਜਾਬੀ ਵਿੱਚ ਉੱਚ ਵਿੱਦਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹ ਮਿਲੇਗਾ। -ਟ੍ਰਿਬਿਊਨ ਨਿਊਜ਼ ਸਰਵਿਸ