ਧੂਰੀ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਦੀ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਪ੍ਰਧਾਨਗੀ ਹੇਠ ਪਿੰਡ ਲੱਡਾ ਵਿੱਚ ਮੀਟਿੰਗ ਹੋਈ, ਜਿਸ ਵਿੱਚ ਸੂਬਾਈ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਬਲਾਕ ਦੀ ਮੀਟਿੰਗ ਵਿੱਚ ਪਿੰਡ ਜਹਾਂਗੀਰ ਦੀ ਕਿਰਨਜੀਤ ਕੌਰ ਦੇ ਜ਼ਮੀਨੀ ਮਾਮਲੇ ਨੂੰ ਪ੍ਰਸ਼ਾਸਨ ਵੱਲੋਂ ਗੰਭੀਰਤਾ ਨਾਲ ਹੱਲ ਨਾ ਕਰਨ ਦੀ ਨਿਖੇਧੀ ਕੀਤੀ ਹੈ। ਆਗੂਆਂ ਨੇ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਪਿੰਡ ਜਹਾਂਗੀਰ ਤੋਂ ਜ਼ਮੀਨਾਂ ਦੀ ਬਾਬਾ ਬੰਦਾ ਸਿੰਘ ਬਹਾਦਰ ਵਾਲੀ ਲੜਾਈ ਸ਼ੁਰੂ ਕੀਤੀ ਜਾਵੇਗੀ, ਜੋ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਵੇਗੀ। ਇਸ ਮੌਕੇ ਬਲਾਕ ਆਗੂ ਦਰਸ਼ਨ ਸਿੰਘ ਕਿਲਾ ਹਕੀਮਾਂ, ਹਰਪਾਲ ਸਿੰਘ ਪੇਧਨੀ ਕਲਾਂ, ਰਾਮ ਸਿੰਘ ਕੱਕੜਵਾਲ, ਬਲਵਿੰਦਰ ਸਿੰਘ ਪੇਧਨੀ ਕਲਾਂ, ਗੁਰਦੇਵ ਸਿੰਘ ਲੱਡਾ, ਮਹਿੰਦਰ ਸਿੰਘ ਭਸੌੜ, ਜਰਨੈਲ ਸਿੰਘ ਸੁਲਤਾਨਪੁਰ, ਕਿਰਨਜੀਤ ਕੌਰ ਜਹਾਂਗੀਰ, ਹਰਮੇਲ ਸਿੰਘ ਲੱਡਾ, ਲਾਭ ਕੌਰ ਜਹਾਂਗੀਰ, ਗੁਰਮੀਤ ਕੌਰ ਭਸੌੜ ਅਤੇ ਬਲਾਕ ਪ੍ਰੈੱਸ ਸਕੱਤਰ ਮਨਜੀਤ ਸਿੰਘ ਜਹਾਂਗੀਰ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ