ਖਰੜ: ਸਿਟੀ ਪੁਲੀਸ ਨੇ ਪਿੰਡ ਖਾਨਪੁਰ ਦੀ 17 ਸਾਲਾ ਲੜਕੀ ਨੂੰ ਵਰਗਲਾਉਣ ਦੇ ਦੋਸ਼ ਹੇਠ ਬਲਤੇਜ ਸਿੰਘ ਨਾਂ ਦੇ ਵਿਅਕਤੀ ਵਿਰੁੱਧ ਧਾਰਾ 363 ਅਤੇ 366 ਆਈ.ਪੀ.ਸੀ ਅਧੀਨ ਕੇਸ ਦਰਜ ਕੀਤਾ ਹੈ। ਇਸ ਸਬੰਧੀ ਲੜਕੀ ਦੀ ਮਾਤਾ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ ਬੀਤੇ ਦਿਨ ਉਸ ਦੀ ਲੜਕੀ ਨੂੰ ਇਹ ਮੁਲਜ਼ਮ ਜੋ ਨਾਲ ਹੀ ਝੁੱਗੀਆਂ ਵਿੱਚ ਰਹਿੰਦਾ ਸੀ, ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਲੈ ਗਿਆ। -ਪੱਤਰ ਪ੍ਰੇਰਕ