ਧੂਰੀ (ਖੇਤਰੀ ਪ੍ਰਤੀਨਿਧ): ਥਾਣਾ ਸਿਟੀ ਧੂਰੀ ਦੀ ਪੁਲੀਸ ਨੇ ਚੋਰੀ ਦੇ ਵੱਖ-ਵੱਖ ਮਾਮਲਿਆਂ ਵਿੱਚ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਐੱਸਐੱਚਓ ਇੰਸਪੈਕਟਰ ਰਮਨਦੀਪ ਸਿੰਘ ਬਾਵਾ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ ਸ਼ਿਕਾਇਤ ਕੀਤੀ ਸੀ ਕਿ ਸਪਲੈਂਡਰ ਮੋਟਰਸਾਈਕਲ ‘ਤੇ ਆਏ ਦੋ ਵਿਅਕਤੀ ਉਸ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਕਾਰਵਾਈ ਕਰਦਿਆਂ ਕੁਲਦੀਪ ਸਿੰਘ ਅਤੇ ਮੁਹੰਮਦ ਸ਼ੋਇਬ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਜਸਵੀਰ ਸਿੰਘ ਨੇ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਕੀਤੀ ਸੀ। ਪੁਲੀਸ ਵੱਲੋਂ ਕੀਤੀ ਗਈ ਜਾਂਚ ਪੜਤਾਲ ਵਿੱਚ ਵਿਕਾਸ ਕੁਮਾਰ, ਗੋਲਡੀ ਅਤੇ ਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ।