ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸਨਮਾਨ ਕੀਤਾ ਗਿਆ। ਵਿਰਸਾ ਲਹਿਰ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਉਨ੍ਹਾਂ ਨਾਲ ਭਵਿੱਖ ਵਿੱਚ ਦਸਤਾਰ ਖੇਤਰ ਦੀਆਂ ਸੇਵਾਵਾਂ ਨੂੰ ਹੋਰ ਚੜ੍ਹਦੀ ਕਲਾ ਨਾਲ ਨਿਭਾਉਣ ਲਈ ਵਿਚਾਰ ਵਟਾਂਦਰਾ ਹੋਇਆ ਤਾਂ ਜੋ ਦਸਤਾਰ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਆਪਣੇ ਸਿੱਖ ਵਿਰਸੇ ਨਾਲ ਜੋੜਿਆ ਜਾ ਸਕੇ।