ਖੇਤਰੀ ਪ੍ਰਤੀਨਿਧ
ਲੁਧਿਆਣਾ 23 ਜੂਨ
ਜਰਖੜ ਹਾਕੀ ਅਕੈਡਮੀ ਵੱਲੋਂ ਹਾਕੀ ਇੰਡੀਆ ਦੀਆਂ ਹਦਾਇਤਾਂ ਮੁਤਾਬਕ ਅੱਜ ਉਲੰਪਿਕ ਡੇਅ ਜਰਖੜ ਖੇਡ ਸਟੇਡੀਅਮ ਵਿੱਚ ਮਨਾਇਆ ਗਿਆ। ਜਿਸ ਵਿੱਚ 100 ਤੋਂ ਵੱਧ ਬੱਚਿਆਂ ਨੇ ਹਿਸਾ ਲਿਆ। ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ, ਆਮ ਆਦਮੀ ਪਾਰਟੀ ਦੇ ਆਗੂ ਮਨਦੀਪ ਸਿੰਘ ਰਵੀ ਝੱਮਟ, ਸੁਖਵਿੰਦਰ ਸਿੰਘ ਲਹਿਰਾ ਨੇ ਬੱਚਿਆਂ ਨੂੰ ਉਲੰਪਿਕ ਡੇ ਦੀ ਅਹਿਮੀਅਤ , ਓਲੰਪਿਕ ਖੇਡਾਂ ਬਾਰੇ ਜਾਣਕਾਰੀ, ਇੱਕ ਚੰਗੇ ਖਿਡਾਰੀ ਬਣਨ ਲਈ ਪ੍ਰੇਰਿਤ ਕੀਤਾ। ਬਚਿਆਂ ਨੇ ਵੀ ਚੰਗਾ ਖਿਡਾਰੀ ਬਣਨ ਦਾ ਪ੍ਰਣ ਕੀਤਾ। ਇਸ ਮੌਕੇ ਮਿਨਰਵਾ ਫੁੱਟਬਾਲ ਅਕੈਡਮੀ ਦੇ ਹੋਣਹਾਰ ਖਿਡਾਰੀ ਅਵਨਿੰਦਰ ਸਿੰਘ ਵਲੀਪੁਰ ਨੂੰ ਜਰਖੜ ਹਾਕੀ ਅਕੈਡਮੀ ਵੱਲੋਂ ਸਾਈਕਲ ਨਾਲ ਵਿਸੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।