ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੂਨ
ਥਾਣਾ ਸੈਕਟਰ-36 ਦੀ ਪੁਲੀਸ ਨੇ ਸੀਬੀਆਈ ਦਾ ਫ਼ਰਜ਼ੀ ਪਛਾਣ ਪੱਤਰ ਦਿਖਾ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਕੌਮਾਂਤਰੀ ਇਰਾਨੀ ਗੈਂਗ ਦੇ ਸਰਗਨਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਸੁਲਤਾਨ ਖਾਨ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਕੋਲੋਂ ਇਕ ਮੋਟਰਸਾਈਕਲ, ਮਾਸਕ, ਬੈਗ, ਸੀਬੀਆਈ ਦਾ ਫ਼ਰਜ਼ੀ ਪਛਾਣ ਪੱਤਰ ਤੇ ਦੇਸੀ ਕੱਟਾ ਬਰਾਮਦ ਕੀਤਾ ਹੈ।
ਥਾਣਾ ਸੈਕਟਰ-36 ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਉਕਤ ਨੌਜਵਾਨ ਨੂੰ ਰੇਕ ਕੇ ਤਲਾਸ਼ੀ ਲਈ ਤਾਂ ਮੁਲਜ਼ਮ ਨੂੰ ਦੇਸੀ ਕੱਟੇ ਸਣੇ ਕਾਬੂ ਕੀਤਾ ਹੈ। ਪੁਲੀਸ ਜਾਂਚ ‘ਚ ਸਾਹਮਣੇ ਆਇਆ ਕਿ ਮੁਲਜ਼ਮ ਵਿਰੁੱਧ ਥਾਣਾ ਸੈਕਟਰ-17 ਤੇ ਇੰਡਸਟਰੀਅਲ ਏਰੀਆ ਵਿੱਚ ਵੀ ਧੋਖਾਧੜੀ ਦੇ ਕੇਸ ਦਰਜ ਹਨ।