ਬਟਾਲਾ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ 142ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬਟਾਲਾ ਦੀ ਸੁਭਾਸ਼ ਪਾਰਕ ਵਿੱਚ 12 ਨਵੰਬਰ ਨੂੰ ਵਿਸ਼ੇਸ਼ ਸਮਾਗਮ ਕੀਤਾ ਜਾਵੇਗਾ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਸੁਭਾਸ਼ ਪਾਰਕ ਬਟਾਲਾ ਦਾ ਦੌਰਾ ਕੀਤਾ ਗਿਆ ਤੇ ਅਧਿਕਾਰੀਆਂ ਨਾਲ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਅਤੇ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸਭਿਆਚਾਰਕ ਸੁਸਾਇਟੀ ਬਟਾਲਾ ਵੱਲੋਂ ਨਵੰਬਰ ਤੇ ਦਸੰਬਰ ਮਹੀਨਿਆਂ ਵਿੱਚ ਬਟਾਲਾ ਸ਼ਹਿਰ ਵਿੱਚ ਦੋ ਵੱਡੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਨਾਲ ਸਬੰਧਤ ਨਾਟ ਸ਼੍ਰੋਮਣੀ ਕੇਵਲ ਧਾਲੀਵਾਲ ਦੁਆਰਾ ਨਿਰਦਸ਼ਿਤ ਲਾਈਟ ਐਂਡ ਸਾਊਂਡ ਸਮਾਗਮ ਅਤੇ ਸੈਮੀਨਾਰ ਕਰਵਾਇਆ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ