ਪੱਤਰ ਪ੍ਰੇਰਕ
ਅਮਲੋਹ, 29 ਜੂਨ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਪਿੰਡ ਬੈਣਾ ਬੁਲੰਦ ਵਿੱਚ ਵਿਕਾਸ ਕਾਰਜਾ ਲਈ ਪੰਚਾਇਤ ਨੂੰ ਚੈੱਕ ਸੌਂਪਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਵੀ ਮੌਜੂਦ ਸਨ।
ਇਸ ਦੌਰਾਨ ਡਾ. ਅਮਰ ਸਿੰਘ ਨੇ ਕਿਹਾ ਕਿ ਨੌਂ ਸਾਲਾਂ ਦੇ ਕਾਰਜਕਾਲ ਦੌਰਾਨ ਭਾਜਪਾ ਨੇ ਦੇਸ਼ ਦੀ ਆਰਥਿਕਤਾ ਨੂੰ ਭਾਰੀ ਢਾਅ ਲਾਈ ਹੈ ਅਤੇ ਮਹਿੰਗਾਈ ਤੇ ਬੇਰੁਜ਼ਗਾਰੀ ਕਾਰਨ ਦੇਸ਼ ਦੇ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਕੇਂਦਰ ਵਿੱਚ ਮੋਦੀ ਸਰਕਾਰ ਦਾ ਬਦਲ ਸਿਰਫ਼ ਕਾਂਗਰਸ ਨੂੰ ਦੱਸਦੇ ਹੋਏ ਕਿਹਾ ਕਿ ਕਾਂਗਰਸ ਹੀ ਦੇਸ਼ ਨੂੰ ਭਾਜਪਾ ਤੋਂ ਬਚਾਅ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਕਾਂਗਰਸ ਦਾ ਡੱਟ ਕੇ ਸਾਥ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਹਰ ਔਰਤ ਨੂੰ ਇਕ ਹਜ਼ਾਰ ਰੁਪਏ ਪੈਨਸ਼ਨ ਅਤੇ ਹਰ ਪਰਿਵਾਰ ਵਿੱਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੀ ਥਾਂ ਵਿਨਾਸ਼ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਹਲਕਾ ਅਮਲੋਹ ਵਿੱਚ ਇਕ ਵੀ ਨਵਾਂ ਪ੍ਰਾਜੈਕਟ ਸ਼ੁਰੂ ਨਹੀਂ ਕੀਤਾ। ਉਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਡੱਟ ਕੇ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਦੇਸ਼ ਕਾਂਗਰਸ ਦੇ ਮੈਂਬਰ ਡਾ. ਜੋਗਿੰਦਰ ਸਿੰਘ ਮੈਣੀ, ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੀਲਮ ਰਾਣੀ, ਸਰਪੰਚ ਪਰਮਜੀਤ ਸਿੰਘ ਆਦਿ ਮੌਜੂਦ ਸਨ।