ਪੱਤਰ ਪ੍ਰੇਰਕ
ਤਰਨ ਤਾਰਨ, 4 ਨਵੰਬਰ
ਥਾਣਾ ਪੱਟੀ ਸਿਟੀ ਦੀ ਪੁਲੀਸ ਨੇ ਬੀਤੇ ਕੱਲ੍ਹ ਵੀਰਵਾਰ ਨੂੰ ਸਤਲੁਜ ਦਰਿਆ ਵਿੱਚੋਂ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਹੇਠ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ| ਜ਼ਿਲ੍ਹਾ ਮਾਈਨਿੰਗ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਸ਼ਨਾਖਤ ਹਰਪ੍ਰੀਤ ਸਿੰਘ ਹੈਪੀ ਵਾਸੀ ਕੁੱਤੀਵਾਲਾ ਅਤੇ ਸਤਨਾਮ ਸਿੰਘ ਵਾਸੀ ਘੜੂੰਮ ਦੇ ਤੌਰ ‘ਤੇ ਕੀਤੀ ਗਈ ਹੈ। ਮਾਈਨਿੰਗ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਥਾਣਾ ਸਿਟੀ ਪੱਟੀ ਦੇ ਪੁਲੀਸ ਅਧਿਕਾਰੀ ਏਐੱਸਆਈ ਬਲਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਵੱਲੋਂ ਇਲਾਕੇ ਵਿੱਚੋਂ ਰੇਤ ਦੇ ਭਰੇ ਟਰੈਕਟਰ-ਟਰਾਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਨੇ ਮੰਨਿਆ ਕਿ ਉਹ ਰੇਤ ਸਤਲੁਜ ਦਰਿਆ ਵਿੱਚੋਂ ਚੋਰੀ ਕਰਕੇ ਲਿਆਏ ਸਨ| ਇਸ ਸਬੰਧੀ ਮੁਲਜ਼ਮਾਂ ਵਿਰੁੱਧ ਮਾਈਨਿੰਗ-ਮਿਨਰਲ ਐਕਟ, 379 ਅਧੀਨ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਬੁਲਾਰੇ ਨੇ ਦੱਸਿਆ ਿਕ ਗੈਰ ਕਾਨੂੰਨੀ ਕੰਮ ਕਰਦੇ ਕਿਸੇ ਵੀ ਆਦਮੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।