ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ
ਮੁਕਤਸਰ ਦੀ ਜ਼ਿਲ੍ਹਾ ਜੇਲ੍ਹ ‘ਚ ਬੰਦ ਇਕ ਕੈਦੀ ਵੱਲੋਂ ਜੇਲ੍ਹ ਦੇ ਦੋ ਸਹਾਇਕ ਸੁਪਰਡੰਟਾਂ ਉਪਰ ਹਮਲਾ ਕਰਨ ਵਾਲੇ ਕੈਦੀ ਨੂੰ ਅੱਜ ਇਥੋਂ ਦੀ ਅਦਾਲਤ ‘ਚ ਪੇਸ਼ ਕਰਕੇ ਪੁਲੀਸ ਨੇ 5 ਨਵੰਬਰ ਤੱਕ ਦਾ ਰਿਮਾਂਡ ਲੈ ਲਿਆ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਜਗਦੀਸ਼ ਕੁਮਾਰ ਨੇ ਦੱਸਿਆ ਕਿ ਜਦੋਂ ਜੇਲ੍ਹ ਦੇ ਸਹਾਇਕ ਸੁਪਰਡੰਟ ਜੇਲ੍ਹ ਦਾ ਨਿਰੀਖਣ ਕਰਨ ਗਏ ਤਾਂ ਜਸਦੇਵ ਸਿੰਘ ਜੱਸੀ ਨਾਮ ਦੇ ਕੈਦੀ ਤਿੱਖੀ ਚੀਜ਼ ਨਾਲ ਉਨ੍ਹਾਂ ਉਪਰ ਹਮਲਾ ਕਰ ਦਿੱਤਾ ਜਿਸ ਨਾਲ ਦੋ ਅਧਿਕਾਰੀ ਜ਼ਖਮੀ ਹੋ ਗਿਆ। ਉਨ੍ਹਾਂ ਕਿਹਾ ਕਿ ਖਿਲਾਫ ਥਾਣਾ ਸਦਰ ਵਿੱਚ ਕੇਸ ਦਰਜ ਕੀਤਾ ਗਿਆ ਤੇ ਅੱਜ ਅਦਾਲਤ ‘ਚ ਪੇਸ਼ ਕਰਕੇ 5 ਨਵੰਬਰ ਤੱਕ ਰਿਮਾਂਡ ਲੈ ਲਿਆ ਹੈ।