ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਨਵੰਬਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਨਵੰਬਰ 84 ਦੌਰਾਨ ਦਿੱਲੀ ਸਮੇਤ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚ ਨਿਹੱਥੇ ਤੇ ਬੇਕਸੂਰ ਸਿੱਖਾਂ ਦੇ ਹੋਏ ਕਤਲੇਆਮ ਦੀ ਯਾਦ ਵਿੱਚ ਫ਼ਤਹਿ ਟੀਵੀ ਪਰਿਵਾਰ ਵੱਲੋਂ ਅਰਦਾਸ ਸਮਾਗਮ ਕਰਾਇਆ ਗਿਆ। ਇਸ ਮੌਕੇ ਕੀਰਤਨੀਏ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਸਕਰਨ ਸਿੰਘ ਪਟਿਆਲਾ, ਭਾਈ ਬਲਕਾਰ ਸਿੰਘ ਲੁਧਿਆਣਾ ਨੇ ਕੀਰਤਨ ਕੀਤਾ। ਇਸ ਮੌਕੇ ਸਿੱਖ ਚਿੰਤਕ ਰਮਨੀਕ ਸਿੰਘ ਮਾਨ ਨੇ ਕਿਹਾ ਕਿ ਨਵੰਬਰ 84 ਦਾ ਸਿੱਖ ਕਤਲੇਆਮ ਸ਼ਪੱਸ਼ਟ ਰੂਪ ਵਿੱਚ ਮਨੁੱਖਤਾ ਦਾ ਕਤਲੇਆਮ ਸੀ। ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਸਿੱਤਮ ਦੀ ਗੱਲ ਹੈ ਕਿ ਕਤਲੇਆਮ ਦੇ ਕਿਸੇ ਵੀ ਮੁੱਖ ਦੋਸ਼ੀ ਨੂੰ ਹੁਣ ਤੱਕ ਸਜ਼ਾ ਨਹੀਂ ਮਿਲੀ।ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਫ਼ਤਿਹ ਟੀ.ਵੀ ਪਰਿਵਾਰ ਦੇ ਪ੍ਰਮੁੱਖ ਰਾਜਵੰਤ ਸਿੰਘ ਵੋਹਰਾ, ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਨੇ ਕੀਰਤਨੀ ਜੱਥਿਆਂ, ਰਮਣੀਕ ਸਿੰਘ ਮਾਨ, ਸੁਰਜੀਤ ਸਿੰਘ ਦੁੱਗਰੀ ਅਤੇ ਬੀਬੀ ਗੁਰਦੀਪ ਕੌਰ ਨੂੰ ਸਿਰਪਾਉ ਭੇਟ ਕੀਤੇ।