ਭਵਾਨੀਗੜ੍ਹ: ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਸਵੈ-ਇੱਛਕ ਖੂਨਦਾਨੀਆਂ ਅਤੇ ਖੂਨਦਾਨ ਲਹਿਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਰੋਟਰੀ ਕਲੱਬ ਦੇ ਸਾਬਕਾ ਗਵਰਨਰ ਧਰਮਵੀਰ ਗਰਗ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਰਾਜਨ ਸਿੰਗਲਾ ਡਾਇਰੈਕਟਰ ਪ੍ਰਿੰਸੀਪਲ ਤੇ ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ ਹਾਜ਼ਰ ਸਨ। ਇਸ ਮੌਕੇ ਧਰਮਵੀਰ ਗਰਗ ਨੇ ਕਿਹਾ ਕਿ ਉਹ ਸਾਲ 1995 ਤੋਂ ਖੂਨਦਾਨ ਦੀ ਮੁਹਿੰਮ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਅਗਵਾਈ ਹੇਠ ਰੋਟਰੀ ਕਲੱਬ ਭਵਾਨੀਗੜ੍ਹ ਵੱਲੋਂ 70 ਖੂਨਦਾਨ ਕੈਂਪ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਭ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖੂਨਦਾਨ ਕਰਨਾ ਚਾਹੀਦਾ ਹੈ। -ਪੱਤਰ ਪ੍ਰੇਰਕ