ਪੱਤਰ ਪ੍ਰੇਰਕ
ਰਈਆ, 4 ਨਵੰਬਰ
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਤਹਿਸੀਲ ਬਾਬਾ ਬਕਾਲਾ ਦੀ ਮੀਟਿੰਗ ਨਹਿਰੀ ਵਿਸ਼ਰਾਮ ਘਰ ਵਿੱਚ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 6 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਸੂਬਾ ਪੱਧਰੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡੀ.ਐਮ.ਐਫ. ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਨੇ ਕਿਹਾ ਕਿ ਓ.ਡੀ.ਐੱਲ. ਅਧਿਆਪਕਾਂ ਦੇ ਹੱਕ ਵਿੱਚ ਅਦਾਲਤੀ ਫ਼ੈਸਲਾ ਆਉਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨਿਯਮਿਤ ਕਰਨ ਦੀ ਬਜਾਏ ਮੁੱਢਲੀ ਤਨਖ਼ਾਹ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।