ਪੱਤਰ ਪ੍ਰੇਰਕ
ਆਦਮਪੁਰ ਦੋਆਬਾ (ਜਲੰਧਰ), 4 ਨਵੰਬਰ
ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਪਲੇਸਮੈਂਟ ਕੈਂਪ ਵਿੱਚ 21 ਉਮੀਦਵਾਰਾਂ ਦੀ ਰੁਜ਼ਗਾਰ ਲਈ ਚੋਣ ਹੋਈ ਹੈ। ਰੁਜ਼ਗਾਰ ਅਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐੱਸਆਈਐੱਸ ਸਕਿਉਰਿਟੀ ਵੱਲੋਂ ਸ਼ਿਰਕਤ ਕੀਤੀ ਗਈ ਅਤੇ 37 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 21 ਉਮੀਦਵਾਰਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਪ੍ਰਦਾਨ ਕਰਨ ਵਿੱਚ ਡੀ.ਬੀ.ਈ.ਈ. ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।