ਪਾਇਲ: ਸਰਕਾਰੀ ਪ੍ਰਾਇਮਰੀ ਸਕੂਲ ਈਸੜੂ ਦੇ ਵਿਦਿਆਰਥੀ ਦੀ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੋਣ ਹੋਈ ਹੈ। ਸਕੂਲ ਅਧਿਆਪਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਖ ਅਧਿਆਪਕਾ ਸਰਬਜੀਤ ਕੌਰ ਦੀ ਯੋਗ ਅਗਵਾਈ ਵਿੱਚ ਜੋਤਦੀਪ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੇ ਸਖ਼ਤ ਮਿਹਨਤ ਕਰਕੇ ਇਹ ਮੁਕਾਮ ਹਾਸਲ ਕੀਤਾ ਅਤੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਸਕੂਲ ਦੀ ਮੁੱਖ ਅਧਿਆਪਕਾ ਸਰਬਜੀਤ ਕੌਰ ਨੇ ਦੱਸਿਆ ਕਿ ਪੰਜਵੀਂ ਜਮਾਤ ਚੋਂ ਵੀ ਜੋਤਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਸੀ। ਇਸ ਮੌਕੇ ਮੁੱਖ ਅਧਿਆਪਕਾ ਸਰਬਜੀਤ ਕੌਰ, ਗੁਰਪ੍ਰੀਤ ਸਿੰਘ, ਰੇਨੂੰ ਬਾਲਾ, ਕਮਲਪ੍ਰੀਤ ਕੌਰ, ਅੰਜਨਾ ਸ਼ਰਮਾ, ਚਰਨਜੀਤ ਕੌਰ ਨੇ ਵਿਦਿਆਰਥੀ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸੁਨਹਿਰੇ ਭਵਿੱਖ ਲਈ ਕਾਮਨਾ ਕੀਤੀ। -ਪੱਤਰ ਪ੍ਰੇਰਕ