ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਨਵੰਬਰ
ਚੰਡੀਗੜ੍ਹ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਸ਼ਸ਼ੀ ਸ਼ੰਕਰ ਤਿਵਾੜੀ, ਕਿਸਾਨ ਆਗੂ ਦੀਦਾਰ ਸਿੰਘ ਅਟਾਵਾ ਅਤੇ ਬਸਪਾ ਤੋਂ ਨਿਗਮ ਚੋਣਾਂ ਲੜ ਚੁੱਕੀ ਬਬਲੀ ਗਹਿਲੋਤ ਆਪਣੇ ਸਾਥੀਆਂ ਸਣੇ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਇਨ੍ਹਾਂ ਦਾ ਕੇਂਦਰੀ ਮੰਤਰੀ ਜਾਨ ਬਰਾਲਾ ਅਤੇ ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਪਾਰਟੀ ਵਿੱਚ ਸਵਾਗਤ ਕੀਤਾ। ਭਾਜਪਾ ਦੇ ਬੁਲਾਰੇ ਕੈਲਾਸ਼ ਚੰਦ ਜੈਨ ਨੇ ਕਿਹਾ ਕਿ ਉਕਤ ਵਿਅਕਤੀ ਕੇਂਦਰ ਅਤੇ ਚੰਡੀਗੜ੍ਹ ਵਿੱਚ ਭਾਜਪਾ ਦੇ ਕੰਮਕਾਜ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਸ਼ਹਿਰ ਤੇ ਪਿੰਡਾਂ ਵਿੱਚ ਭਰਤੀ ਮੁਹਿੰਮ ਚਲਾ ਕੇ ਲੋਕਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਜਾਵੇਗਾ।